ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਅਤੇ ਗਿੱਦੜਬਾਹਾ ਵਿਖੇ ਵਪਾਰਕ ਮਿਲਨੀ ਦਾ ਆਯੋਜਨ
ਲੰਬੀ/ਗਿੱਦੜਬਾਹਾ,01 ਅਪ੍ਰੈਲ (ਹਿੰ.ਸ.)। ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀ
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਆਯੋਜਿਤ ਵਪਾਰਕ ਮਿਲਨੀ


ਲੰਬੀ/ਗਿੱਦੜਬਾਹਾ,01 ਅਪ੍ਰੈਲ (ਹਿੰ.ਸ.)। ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਲੰਬੀ ਅਤੇ ਆਸਪਾਸ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਬਾਕੀ ਸਮੱਸਿਆਵਾਂ ਦੇ ਹੱਲ ਵੀ ਜਲਦੀ ਕੀਤੇ ਜਾਣਗੇ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਛੋਟੇ ਅਤੇ ਵੱਡੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਪਾਰੀ ਵਰਗ ਦੀਆਂ ਹਰ ਸਮੱਸਿਆ ਦਾ ਹੱਲ ਇੱਕ ਛੱਤ ਹੇਠਾਂ ਹੀ ਕੀਤਾ ਜਾ ਸਕੇ। ਉਨ੍ਹਾਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੁਹਾਡੇ ਲਈ ਇਹ ਸੁਵਿਧਾ ਸ਼ੁਰੂ ਕੀਤੀ ਗਈ ਹੈ ਅਤੇ ਤੁਹਾਡੀਆਂ ਹਰ ਸਮੱਸਿਆ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗਿੱਦੜਬਾਹਾ ਵਿਖੇ ਵੀ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਦੀ ਅਗਵਾਈ ਹੇਠ ਧੀਰ ਮਾਰਕਿਟ ਵਿੱਚ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੇ ਬੈਨਰ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਪਾਰੀਆਂ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਪਾਰੀਆਂ ਨਾਲ ਸਬੰਧਤ ਤਕਰੀਬਨ ਸਾਰੇ ਹੀ ਮਹਿਕਮਿਆਂ ਦੇ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande