ਸੁਨਾਮ ’ਚ ਰੇਲਵੇ ਲਾਈਨ ਨੇੜੇ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼
ਸੁਨਾਮ, 01 ਅਪ੍ਰੈਲ (ਹਿੰ.ਸ.)। ਸੁਨਾਮ ਵਿੱਚ ਰੇਲਵੇ ਲਾਈਨ ਨੇੜੇ ਫਲਾਈਓਵਰ ਨਜ਼ਦੀਕ ਝਾੜੀਆਂ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਰੇਲਵੇ ਪੁਲਿਸ ਨੂੰ ਸੁਚਨਾ ਮਿਲਣ ‘ਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲਈ ਗਈ ਅਤੇ ਪੋਸਟਮਾਰਟਮ ਲਈ ਭੇਜੀ ਗਈ। ਮ੍ਰਿਤਕ ਦੀ ਪਛ
ਲਵਪ੍ਰੀਤ ਸਿੰਘ (27)


ਸੁਨਾਮ, 01 ਅਪ੍ਰੈਲ (ਹਿੰ.ਸ.)। ਸੁਨਾਮ ਵਿੱਚ ਰੇਲਵੇ ਲਾਈਨ ਨੇੜੇ ਫਲਾਈਓਵਰ ਨਜ਼ਦੀਕ ਝਾੜੀਆਂ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਰੇਲਵੇ ਪੁਲਿਸ ਨੂੰ ਸੁਚਨਾ ਮਿਲਣ ‘ਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲਈ ਗਈ ਅਤੇ ਪੋਸਟਮਾਰਟਮ ਲਈ ਭੇਜੀ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (27) ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ। ਮੌਤ ਦੇ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਏ ਹਨ। ਪੁਲਿਸ ਵੱਲੋਂ ਪਰਿਵਾਰਕ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਘਟਨਾ ਸਬੰਧੀ ਜੀ.ਆਰ.ਪੀ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅਨੁਸਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (27) ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ ਤੇ ਸੱਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਸਾਹਮਣੇ ਆਵੇਗੀ। ਸਹਾਇਕ ਥਾਣੇਦਾਰ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਤੇ ਚਾਚਾ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਬੀ.ਐੱਨ.ਐੱਸ.ਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande