ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਸੰਚਾਰ ਸਹੂਲਤਾਂ ਲਈ ਮਾਹਿਰਾਂ ਦੀ ਨਿਯੁਕਤੀ
ਚੰਡੀਗੜ੍ਹ, 10 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕਾਂ ਨੂੰ ਪੈਨਲ ‘ਤੇ ਸ਼ਾਮਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ
ਡਾ. ਬਲਜੀਤ ਕੌਰ।


ਚੰਡੀਗੜ੍ਹ, 10 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਵੱਲੋਂ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕਾਂ ਨੂੰ ਪੈਨਲ ‘ਤੇ ਸ਼ਾਮਲ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਪ੍ਰਗਟ ਕਰਨ ਵਿੱਚ ਦਿੱਕਤ ਆਉਂਦੀ ਹੈ। ਇਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਨਿਯੁਕਤ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਸੰਸਥਾਵਾਂ ਵਿਚਕਾਰ ਸੰਚਾਰ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੰਤਰੀ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ ਅਤੇ ਅਨੁਵਾਦਕ ਬੱਚਿਆਂ ਲਈ ਇਕ ਸਹਿਜ ਅਤੇ ਭਰੋਸੇਯੋਗ ਵਾਤਾਵਰਣ ਤਿਆਰ ਕਰਨ ਵਿੱਚ ਮਦਦ ਕਰਨਗੇ। ਇਹ ਮਾਹਿਰ ਬੱਚਿਆਂ ਦੀ ਕੌਂਸਲਿੰਗ ਕਰਨ, ਉਨ੍ਹਾਂ ਦੀ ਮਨੋਵਿਗਿਆਨਕ ਸਥਿਤੀ ਨੂੰ ਸਮਝਣ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਸਹਾਇਤਾ ਪ੍ਰਦਾਨ ਕਰਨਗੇ। ਇਸ ਦੇ ਨਾਲ ਹੀ, ਸਾਈਨ ਲੈਂਗਵੇਜ ਇੰਟਰਪ੍ਰੇਟਰ ਸੁਣਨ ਅਤੇ ਬੋਲਣ ਵਿੱਚ ਅਸਮਰਥ ਬੱਚਿਆਂ ਲਈ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਨਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲ ਨਾਲ ਬੱਚਿਆਂ ਦੇ ਪੁਨਰਵਾਸ ਦੀ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਨ ਵਿੱਚ ਵੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਜੀਵਨ ਜੀਊਣ ਲਈ ਪ੍ਰੇਰਿਤ ਕਰਨਾ ਵੀ ਹੈ।

ਉਨ੍ਹਾਂ ਨੇ ਇਹ ਵੀ ਉਲਲੇਖ ਕੀਤਾ ਕਿ ਇਹ ਕਦਮ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵੱਲ ਇਕ ਵੱਡੀ ਪਹਲ ਹੈ। ਸਰਕਾਰ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਬਾਲ-ਹਿਤੈਸ਼ੀ ਅਤੇ ਸਮਾਜਿਕ ਭਲਾਈ ਸੰਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ।

ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਲਗਾਤਾਰ ਕੰਮ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande