ਸਿਹਤਮੰਦ ਜੀਵਨ ਸ਼ੈਲੀ ਅਪਣਾਉਣਾ ਹੀ ਤੰਦਰੁਸਤ ਅਤੇ ਮਜ਼ਬੂਤ ਸਮਾਜ ਦੀ ਨੀਂਹ : ਰਤਨਦੀਪ ਸੰਧੂ
ਫਰੀਦਕੋਟ, 11 ਅਪ੍ਰੈਲ (ਹਿੰ.ਸ.)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ “8ਵਾਂ ਪੋਸ਼ਣ ਪਖਵਾੜਾ” ਦੀ ਸ਼ੁਰੂਆਤ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ
ਪੋਸ਼ਣ ਪਖਵਾੜਾ ਤਹਿਤ ਸਹੁੰ ਚੂੁੱਕਣ ਦਾ ਦ੍ਰਿਸ਼।


ਫਰੀਦਕੋਟ, 11 ਅਪ੍ਰੈਲ (ਹਿੰ.ਸ.)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ “8ਵਾਂ ਪੋਸ਼ਣ ਪਖਵਾੜਾ” ਦੀ ਸ਼ੁਰੂਆਤ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੋਸ਼ਣ ਪਖਵਾੜਾ ਮਿਤੀ 23 ਅਪ੍ਰੈਲ 2026 ਤੱਕ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਜਾਵੇਗਾ। ਪੋਸ਼ਣ ਪਖਵਾੜਾ ਮਨਾਉਣ ਦਾ ਮੁੱਖ ਉਦੇਸ਼ ਗਰਭਵਤੀ ਔਰਤਾ ਦੁੱਧ ਪਿਲਾਊ ਮਾਵਾਂ ਅਤੇ ਬੱਚਿਆਂ ਵਿੱਚ ਪੋਸ਼ਣ ਸੰਬੰਧੀ ਜਾਗਰੂਕਤਾ ਵਧਾਉਣਾ ਅਤੇ ਕੁਪੋਸ਼ਣ ਨੂੰ ਘਟਾਉਣਾ ਹੈ।

ਉਨ੍ਹਾਂ ਕਿਹਾ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੇ ਨਾਲ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੋਸ਼ਣ ਜਾਗਰੂਕਤਾ ਕੈਂਪ, ਸਿਹਤ ਜਾਂਚ ਕੈਂਪ, ਸੰਤੁਲਿਤ ਆਹਾਰ ਬਾਰੇ ਜਾਣਕਾਰੀ ਸੈਸ਼ਨ ਅਤੇ ਮਾਤਾ-ਬੱਚਾ ਸਿਹਤ ਸਬੰਧੀ ਸਲਾਹ-ਮਸ਼ਵਰੇ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕਿਸ਼ੋਰੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਉੱਤੇ ਖ਼ਾਸ ਧਿਆਨ ਦਿੱਤਾ ਜਾਵੇਗਾ।

ਪੋਸ਼ਣ ਪਖਵਾੜਾ ਦੌਰਾਨ ਸੰਤੁਲਿਤ ਖੁਰਾਕ ਬਾਰੇ ਜਾਗਰੂਕਤਾ, ਐਨੀਮੀਆ ਰੋਕਥਾਮ, ਸਫ਼ਾਈ ਅਤੇ ਹੱਥ ਧੋਣ ਦੀ ਮਹੱਤਤਾ, ਬੱਚਿਆਂ ਦੀ ਗਰੋਥ ਮੌਨੀਟਰਿੰਗ, ਅਤੇ ਪੋਸ਼ਣ ਟ੍ਰੈਕਰ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੋਸ਼ਣ ਮੇਲੇ, ਰਸੋਈ ਪ੍ਰਦਰਸ਼ਨ (ਕੁਕਿੰਗ ਡੈਮੋ), ਘਰ-ਘਰ ਦੌਰੇ, ਸਕੂਲ ਅਤੇ ਸਮੂਹਿਕ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਲੋਕਾਂ ਨੂੰ ਸਥਾਨਕ ਤੌਰ 'ਤੇ ਉਪਲਬਧ ਪੌਸ਼ਟਿਕ ਖੁਰਾਕ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਾਰੇ ਸਬੰਧਤ ਵਿਭਾਗਾਂ, ਆਂਗਣਵਾੜੀ ਵਰਕਰਾਂ ਅਤੇ ਹਾਜ਼ਰ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਜਾਵੇ ਅਤੇ ਪੋਸ਼ਣ ਸੰਬੰਧੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande