ਹਾਂਸੀ–ਬੁਟਾਣਾ ਨਹਿਰ ਦੀ ਸਫਾਈ ਸ਼ੁਰੂ, ਪਰਨੀਤ ਕੌਰ ਨੇ ਹਰਿਆਣਾ ਮੁੱਖ ਮੰਤਰੀ ਸੈਣੀ ਦਾ ਕੀਤਾ ਧੰਨਵਾਦ
ਚੰਡੀਗੜ੍ਹ, 11 ਅਪ੍ਰੈਲ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਹਾਂਸੀ–ਬੁਟਾਣਾ ਨਹਿਰ ਦੀ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਸਮਾਣਾ ਹਲਕੇ ਦੇ ਕਿਸਾਨਾਂ ਅਤੇ ਪਿੰਡਾਂ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਇਹ ਫੈਸਲਾ ਘੱਗਰ ਦਰਿਆ ਦੇ ਪਾਣੀ ਕਾਰਨ ਨਹਿਰ ਵਿੱਚ ਆਉਣ ਵਾਲ
ਪਰਨੀਤ ਕੌਰ ਨੇ ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਚੰਡੀਗੜ੍ਹ, 11 ਅਪ੍ਰੈਲ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਹਾਂਸੀ–ਬੁਟਾਣਾ ਨਹਿਰ ਦੀ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਸਮਾਣਾ ਹਲਕੇ ਦੇ ਕਿਸਾਨਾਂ ਅਤੇ ਪਿੰਡਾਂ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਇਹ ਫੈਸਲਾ ਘੱਗਰ ਦਰਿਆ ਦੇ ਪਾਣੀ ਕਾਰਨ ਨਹਿਰ ਵਿੱਚ ਆਉਣ ਵਾਲੀਆਂ ਰੁਕਾਵਟਾਂ ਅਤੇ ਹਰ ਸਾਲ ਬਣਦੀ ਹੜ੍ਹ ਵਰਗੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।

ਪਹਿਲਾਂ ਨਹਿਰ ਦੀ ਸਫਾਈ ਨਾ ਹੋਣ ਕਾਰਨ ਮਾਨਸੂਨ ਦੌਰਾਨ ਕਈ ਪਿੰਡਾਂ ਦੀਆਂ ਸੈਂਕੜਿਆਂ ਏਕੜ ਫਸਲਾਂ ਪਾਣੀ ਹੇਠਾਂ ਆ ਜਾਂਦੀਆਂ ਸਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਂਦਾ ਸੀ। ਇਸ ਮਸਲੇ ਨੂੰ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਸੀ ਅਤੇ ਹੁਣ ਸਰਕਾਰ ਦੇ ਇਸ ਕਦਮ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦੱਸਿਆ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਸਬੰਧਿਤ ਵਿਭਾਗਾਂ ਨਾਲ ਸੰਪਰਕ ਵਿੱਚ ਰਹੀ ਅਤੇ ਇਸ ਮਾਮਲੇ ਨੂੰ ਕਈ ਵਾਰ ਉੱਪਰ ਤੱਕ ਉਠਾਇਆ।

ਉਨ੍ਹਾਂ ਨੇ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮਿਲ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਲਾਕੇ ਦੀ ਭੂਗੋਲਿਕ ਸਥਿਤੀ ਅਤੇ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਨੀਤ ਕੌਰ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਕਿਸਾਨਾਂ ਦੇ ਹਿੱਤ ਵਿੱਚ ਬਹੁਤ ਹੀ ਸਰਾਹਨਾਯੋਗ ਹੈ। ਉਨ੍ਹਾਂ ਅਨੁਸਾਰ, ਨਹਿਰ ਦੀ ਸਫਾਈ ਨਾਲ ਨਾ ਸਿਰਫ ਪਾਣੀ ਦਾ ਬਹਾਅ ਸੁਚਾਰੂ ਹੋਵੇਗਾ, ਸਗੋਂ ਨੇੜਲੇ ਪਿੰਡਾਂ ਦੀਆਂ ਫਸਲਾਂ ਨੂੰ ਵੀ ਹੜ੍ਹ ਤੋਂ ਬਚਾਇਆ ਜਾ ਸਕੇਗਾ।

ਉਨ੍ਹਾਂ ਨੇ ਇਲਾਕੇ ਦੇ ਸਾਰੇ ਕਿਸਾਨਾਂ ਅਤੇ ਵਸਨੀਕਾਂ ਨੂੰ ਇਸ ਉਪਲਬਧੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਗੇ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਸਥਾਨਕ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਇਹ ਕੰਮ ਸਮੇਂ ਸਿਰ ਪੂਰਾ ਹੋ ਗਿਆ ਤਾਂ ਹਰ ਸਾਲ ਆਉਣ ਵਾਲੇ ਹੜ੍ਹ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਖੇਤੀਬਾੜੀ ‘ਤੇ ਪੈਣ ਵਾਲਾ ਨੁਕਸਾਨ ਕਾਫ਼ੀ ਹੱਦ ਤੱਕ ਘਟੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande