ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ
ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ : ਬਲਤੇਜ ਪੰਨੂੰ
ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂੰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਗਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ।


ਪਟਿਆਲਾ,11 ਅਪ੍ਰੈਲ (ਹਿੰ.ਸ.)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਅੱਜ ਇੱਥੇ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਕੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਦੌਰਾਨ ਸੂਬੇ ਦੇ ਲਾਭਪਾਤਰੀਆਂ ਨੇ 3 ਕਰੋੜ ਰੁਪਏ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰਵਾ ਕੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ।ਉਨ੍ਹਾਂ ਕਿਹਾ ਕਿ ਇਹ ਯੋਜਨਾ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਵਰਗੀ ਸਕੀਮ ਦੇਸ਼ ਦੇ ਕਿਸੇ ਹੋਰ ਸੂਬੇ ਤੇ ਦੁਨੀਆਂ ਵਿੱਚ ਕਿਤੇ ਨਹੀਂ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਤੇ ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਕਾਰਡ ਬਣਵਾ ਕੇ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਨੇ ਪਹਿਲਾਂ ਆਪਣੇ ਕਾਮਿਆਂ ਦੇ ਕਾਰਡ ਬਣਵਾਏ ਤੇ ਹੁਣ ਮੈਂਬਰ ਆਪਣੇ ਕਾਰਡ ਹੁੰਮ-ਹੁੰਮਾ ਕੇ ਬਣਵਾ ਰਹੇ ਹਨ ਤੇ ਖੁਸ਼ੀ ਦੀ ਗੱਲ ਹੈ ਕਿ ਇੱਥੇ 300 ਤੋਂ ਜਿਆਦਾ ਕਾਰਡ ਬਣ ਚੁੱਕੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਯੋਜਨਾ ਤਹਿਤ 3 ਕਰੋੜ ਲੋਕਾਂ ਦੇ ਕਾਰਡ ਬਣਵਾਉਣੇ ਹਨ ਅਤੇ ਹੁਣ ਤੱਕ 40 ਲੱਖ ਸਿਹਤ ਬਣ ਚੁੱਕੇ ਹਨ ਅਤੇ ਉਹ ਸਭ ਨੂੰ ਅਪੀਲ ਕਰਦੇ ਹਨ ਤਾਂ ਕਿ ਸਾਰੇ ਪੰਜਾਬੀ ਇਸ ਸਕੀਮ ਦਾ ਵੱਧ ਤੋੱ ਵੱਧ ਲਾਭ ਲੈਣ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਲੈਕੇ ਅੱਗੇ ਵੱਧ ਰਹੀ ਹੈ ਤਾਂ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ ਹੈ ਅਤੇ ਲੋਕਾਂ ਤੋਂ ਜਾਣਕਾਰੀ ਤੇ ਸਹਿਯੋਗ ਲੈਣ ਲਈ ਗੈਂਗਸਟਰਾਂ ਦੀਆਂ ਸੂਚੀਆਂ ਜਾਰੀ ਕਰਕੇ ਇਨ੍ਹਾਂ ਨੂੰ ਫੜਕੇ ਕਾਨੂੰਨ ਮੁਤਾਬਕ ਸਜਾਵਾਂ ਦੇਣ ਦਾ ਤਹੱਈਆ ਕੀਤਾ ਹੈ। ਪੰਨੂ ਨੇ ਕਿਹਾ ਕਿ ਵਿਰੋਧੀਆਂ ਨੂੰ ਸੁਪਨੇ ਵੀ ਹੁਣ ਆਮ ਘਰਾਂ ਦੇ ਪੰਜਾਬ ਵਿੱਚ ਮੌਜੂਦਾ ਸਰਕਾਰ ਚਲਾ ਰਹੇ ਆਗੂਆਂ ਤੇ ਭਗਵੰਤ ਮਾਨ ਦੇ ਆ ਰਹੇ ਹਨ, ਪਰੰਤੂ ਮਾਨ ਸਰਕਾਰ ਦੀ ਵਿਰੋਧਤਾ ਕਰ ਰਹੇ ਇਨ੍ਹਾਂ ਲੋਕਾਂ ਨੇ ਹੀ ਪੰਜਾਬ ਨੂੰ ਬਲਦੀ ਦੇ ਬੂਥੇ ਪਾਇਆ ਸੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande