ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ : ਮੁੰਡੀਆਂ
ਲੁਧਿਆਣਾ, 11 ਅਪ੍ਰੈਲ (ਹਿੰ.ਸ.)। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਚੱਲ ਰਹੇ ਕਣਕ ਦੀ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ''ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਲਾਗੂ ਕੀਤੇ ਗਏ
ਧਨਾਨਸੂ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦੇ ਕੈਬਨਿਟ ਮੰਤਰੀ ਮੁੰਡੀਆਂ


ਲੁਧਿਆਣਾ, 11 ਅਪ੍ਰੈਲ (ਹਿੰ.ਸ.)। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਧਨਾਨਸੂ ਅਨਾਜ ਮੰਡੀ ਵਿਖੇ ਚੱਲ ਰਹੇ ਕਣਕ ਦੀ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਲਾਗੂ ਕੀਤੇ ਗਏ ਹਨ। ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ।

ਦੌਰੇ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਸਮੇਂ ਸਿਰ ਭੁਗਤਾਨ ਅਤੇ ਕਣਕ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਦੁਆਰਾ ਲਿਆਂਦੇ ਗਏ ਹਰੇਕ ਦਾਣੇ ਦੀ ਖਰੀਦ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਅਦਾਇਗੀ ਸਿੱਧੇ ਤੌਰ 'ਤੇ ਆਨਲਾਈਨ ਪ੍ਰਣਾਲੀਆਂ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਮੇਂ ਸਿਰ ਟ੍ਰਾਂਸਫਰ ਕੀਤੀ ਜਾ ਰਹੀ ਹੈ। ਕੁਸ਼ਲ ਪ੍ਰਬੰਧਨ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਢੋਆ-ਢੁਆਈ, ਭੁਗਤਾਨ ਜਾਂ ਲੌਜਿਸਟਿਕਸ ਨਾਲ ਸਬੰਧਤ ਕਿਸੇ ਵੀ ਮੁੱਦੇ ਤੋਂ ਬਚਣ ਲਈ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ।

ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਆਰਾਮਦਾਇਕ ਮਾਹੌਲ ਪ੍ਰਦਾਨ ਕਰਨ ਲਈ ਸਾਫ਼ ਪੀਣ ਵਾਲਾ ਪਾਣੀ, ਲੋੜੀਂਦੀ ਰੋਸ਼ਨੀ, ਬੈਠਣ ਦੀ ਵਿਵਸਥਾ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande