ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ, 11 ਅਪ੍ਰੈਲ (ਹਿੰ.ਸ.)। ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰੀ ਹਾਜ਼ਰੀ


ਅੰਮ੍ਰਿਤਸਰ, 11 ਅਪ੍ਰੈਲ (ਹਿੰ.ਸ.)। ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਕਲਾ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਗਤਕਾ ਮੁਕਾਬਲੇ ਵੀ ਪ੍ਰਭਾਵਸ਼ਾਲੀ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸੰਸਥਾ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਾ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਵਿਦਿਅਕ ਸੰਸਥਾਵਾਂ ਵਿੱਚ ਦੁਨਿਆਵੀ ਵਿਦਿਆ ਦੇ ਨਾਲ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਣ ਦਾ ਵੀ ਉਪਰਾਲਾ ਕਰਦੀ ਹੈ। ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣ ਦੇ ਨਾਲ ਸਿੱਖ ਜੰਗਜੂ ਕਲਾ ਗਤਕੇ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਦੇ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਕੀਤਾ ਗਿਆ, ਉਥੇ ਹੀ ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਨਾਉਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਡਿਪਟੀ ਡਾਇਰੈਕਟਰ ਸਤਵੰਤ ਕੌਰ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਗੁਰਮੀਤ ਸਿੰਘ ਮੁਕਤਸਰੀ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਪ੍ਰਭਜੋਤ ਸਿੰਘ, ਕਥਾਵਾਚਕ ਗਿਆਨੀ ਹਰਮਿੱਤਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ ਤੇ ਸੰਗਤਾਂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande