ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ 12 ਦਿਨ ਬਾਅਦ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣਾ ਸ਼ਰਮਨਾਕ : ਡਾ. ਕਰੀਮਪੁਰੀ
ਗੜਸ਼ੰਕਰ, 12 ਅਪ੍ਰੈਲ (ਹਿੰ.ਸ.)। ਡਾਕਟਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ 12 ਦਿਨ ਬੀਤਣ ਬਾਅਦ ਵੀ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣਾ, ਦੋਵਾਂ ਸਰਕਾਰਾਂ ਲਈ ਸ਼ਰਮਨਾਕ ਹੈ। ਇਹ ਪ੍ਰਗਟਾਵਾ ਬਸਪਾ ਵੱਲੋਂ ਗੜਸ਼ੰਕਰ ਵਿਖੇ ਦੋਸ਼ੀਆਂ ਦੀ
ਧਰਨੇ ਦੌਰਾਨ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਅਤੇ ਪਾਰਟੀ ਵਰਕਰ।


ਗੜਸ਼ੰਕਰ, 12 ਅਪ੍ਰੈਲ (ਹਿੰ.ਸ.)। ਡਾਕਟਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ 12 ਦਿਨ ਬੀਤਣ ਬਾਅਦ ਵੀ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣਾ, ਦੋਵਾਂ ਸਰਕਾਰਾਂ ਲਈ ਸ਼ਰਮਨਾਕ ਹੈ। ਇਹ ਪ੍ਰਗਟਾਵਾ ਬਸਪਾ ਵੱਲੋਂ ਗੜਸ਼ੰਕਰ ਵਿਖੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ

ਚੱਲ ਰਹੇ ਧਰਨੇ ਨੂੰ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ।

ਡਾ. ਕਰੀਮਪੁਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਨੂੰ 12 ਦਿਨ ਹੋ ਗਏ ਹਨ। ਪੰਜਾਬ ਦੀ ਆਮ ਪਾਰਟੀ ਸਰਕਾਰ, ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਪੁਲਿਸ ਅਜੇ ਤੱਕ ਵੀ ਦੋਸ਼ੀਆਂ ਤੱਕ ਪਹੁੰਚਣ ’ਚ ਫੇਲ੍ਹ ਹੋਈਆਂ ਹਨ। ਇਹ ਸਾਬਤ ਕਰਦਾ ਹੈ ਕਿ ਪੰਜਾਬ ਦਾ ਪ੍ਰਸ਼ਾਸਨਿਕ ਪ੍ਰਬੰਧ ਕਿੰਨਾ ਨਕਾਰਾ ਹੋ ਚੁੱਕਾ ਹੈ। ਪੰਜਾਬ ਅਤੇ ਕੇਂਦਰ ਦੀ ਸਰਕਾਰ ਗੂੜੀ ਨੀਂਦ ਤੋਂ ਜਾਗਣ ਆਪਣੀ ਜ਼ਿੰਮੇਵਾਰੀ ਪ੍ਰਤੀ ਸੰਜੀਦਾ ਕਾਰਵਾਈ ਕਰਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਇਸ ਪਾਪ ਤੋਂ ਮੁਕਤ ਨਹੀਂ ਹੋ ਸਕਦੀ। ਉਨ੍ਹਾਂ ਮੰਗ ਕੀਤੀ ਕਿ ਸੰਵਿਧਾਨ ਨਿਰਮਾਤਾ ਦੀ ਬੇਅਦਬੀ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਦੋਨੇ ਸਰਕਾਰਾਂ ਮਿਲ ਕੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੁੱਧ ਗੜ੍ਹਸ਼ੰਕਰ ’ਚ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਦਿਨ ਰਾਤ ਦਾ ਧਰਨਾ ਨਿਰੰਤਰ ਜਾਰੀ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande