ਬਠਿੰਡਾ ਜ਼ਿਲ੍ਹੇ ਦੇ ਅਹਿਮ ਇਲਾਕਿਆਂ ਦੇ ਉੱਤੇ ਡਰੋਨ ਉਡਾਉਣ ਦੀ ਮਨਾਹੀ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 12 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਰਾਹੀਂ ਤਖਤ
ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ


ਬਠਿੰਡਾ, 12 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਰਾਹੀਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੂ ਗੋਬਿੰਦ ਸਿੰਘ ਰਿਫਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ., ਬੀ.ਪੀ.ਸੀ.ਐੱਲ, ਐਚ,ਪੀ.ਸੀ.ਐੱਲ, ਬਲਾਕ ਪੀ.ਓ.ਐੱਲ ਟਰਮਿਨਲ, ਫੂਸ ਮੰਡੀ ਮਾਨਸਾ ਰੋਡ ਬਠਿੰਡਾ, 2ਜੀ ਬਾਇਓ ਇਥਾਨੌਲ ਪਲਾਂਟ, ਅੰਬੂਜਾ ਸੀਮਿੰਟ ਪਲਾਂਟ, ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਸਿਵਲ ਏਅਰਪੋਰਟ ਵਿਰਕ ਕਲਾਂ, ਏਅਰਫੋਰਸ ਭਿਸੀਆਣਾ, ਗੇਲ ਦਿਆਲਪੁਰਾ, ਆਰ.ਟੀ. ਬਠਿੰਡਾ, ਐਸਵੀ ਗਹਿਰੀ ਬੁੱਟਰ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।

ਇਕ ਹੋਰ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ/ਚੈਂਬਰ, ਖੋਖਿਆਂ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਜਗ੍ਹਾਂ ਵਿੱਚ ਸਰਕਾਰੀ ਇਮਾਰਤ ਬਣਾਉਣ ’ਤੇ ਲਾਗੂ ਨਹੀਂ ਹੋਵੇਗਾ। ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮ ਅਨੁਸਾਰ ਸ਼ਡਿਊਲ 'ਐਕਸ' ਤੇ 'ਐਚ' ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ।

ਇੱਕ ਹੋਰ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande