ਮੁੱਖ ਮੰਤਰੀ ਮਾਨ ਨੇ ਅੱਵਲ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ
ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ
CM Bhagwant Singh Mann Honouring Class 8 Toppers.


ਚੰਡੀਗੜ੍ਹ, 12 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ

ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ

ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ

ਆਪਣੇ ਗ੍ਰਹਿ ਸਥਾਨ 'ਤੇ ਮੋਹਰੀ

ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ

20 ਵਿਦਿਆਰਥੀਆਂ ਨੂੰ ਬਿਨਾਂ

ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ

ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

ਮੁੱਖ ਮੰਤਰੀ ਨੇ

ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ

ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਵਿਦਿਆਰਥੀਆਂ ਨਾਲ

ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ

ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ

ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ

ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।

ਮੁੱਖ ਮੰਤਰੀ ਨੇ

ਕਿਹਾ, ਇਸ ਸਾਲ ਦੇ

ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ

ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ

ਹੈ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ

ਸਮਰਪਣ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।

ਅੱਵਲ ਰਹੇ

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ

ਬਣਾਇਆ ਹੈ, ਇਹ ਉਨ੍ਹਾਂ ਦੇ

ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ, ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼

ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ

ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ 'ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ

ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ.

ਅਮਰਪਾਲ ਸਿੰਘ, ਸਕੱਤਰ ਸਕੂਲ

ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande