
ਤਲਵੰਡੀ ਸਾਬੋ, ਬਠਿੰਡਾ, 12 ਅਪ੍ਰੈਲ (ਹਿੰ.ਸ.)|
ਵਿਸਾਖੀ ਦੇ ਪਵਿੱਤਰ
ਮੌਕੇ ’ਤੇ ਤਲਵੰਡੀ ਸਾਬੋ ਵਿਖੇ ਲੱਗੇ ਵਿਸਾਖੀ ਮੇਲੇ
ਦੌਰਾਨ ਸਿਹਤ ਵਿਭਾਗ ਵੱਲੋਂ ਵਿਸ਼ਾਲ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ। ਇਸ ਦੀ ਸ਼ੁਰੂਆਤ
ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਿਸ ਤੋਂ ਬਾਅਦ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਅਤੇ ਸਮਾਗਮ
ਨੂੰ ਆਧਿਆਤਮਿਕ ਮਾਹੌਲ ਮਿਲਿਆ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ
ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ ਹੇਠ ਇਹ ਪ੍ਰਬੰਧ ਕੀਤੇ ਗਏ। ਮੇਲੇ ਵਿੱਚ ਆਉਣ ਵਾਲੇ
ਸ਼ਰਧਾਲੂਆਂ ਦੀ ਸਹੂਲਤ ਲਈ 10 ਥਾਵਾਂ ’ਤੇ ਆਮ ਆਦਮੀ ਕਲੀਨਿਕ ਚਾਲੂ ਕੀਤੇ ਗਏ, ਜਿੱਥੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵੱਲੋਂ ਮੁਫ਼ਤ ਜਾਂਚ, ਦਵਾਈਆਂ ਅਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ
ਹੈ। ਇਸ ਤੋਂ ਇਲਾਵਾ, ਦੋ ਥਾਵਾਂ ’ਤੇ ਐਨਕਾਂ ਦੇ ਲੰਗਰ ਵੀ ਲਗਾਏ ਗਏ ਹਨ, ਜਿੱਥੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ
ਐਨਕਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਹੂਲਤ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ।
ਸਿਵਲ ਸਰਜਨ ਡਾ.
ਤਪਿੰਦਰਜੋਤ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਪਹਿਲ ਦੇ ਰਹੀ ਹੈ ਅਤੇ ਵੱਡੇ
ਸਮਾਗਮਾਂ ਦੌਰਾਨ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ, ਤਾਂ ਜੋ ਹਰ ਵਿਅਕਤੀ ਨੂੰ ਤੁਰੰਤ ਇਲਾਜ ਮਿਲ ਸਕੇ। ਸੀਨੀਅਰ ਮੈਡੀਕਲ
ਅਫਸਰ ਡਾ. ਰਵੀਕਾਂਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈਣ
ਅਤੇ ਸੋਮਵਾਰ ਤੇ ਮੰਗਲਵਾਰ ਨੂੰ ਲੱਗਣ ਵਾਲੇ ਖੂਨਦਾਨ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH