100 ਫੀਸਦੀ ਪੰਜਾਬ ਵਾਸੀਆਂ ਦੇ ਸਿਹਤ ਕਾਰਡ ਬਣਾਉਣੇ ਸੂਬਾ ਸਰਕਾਰ ਦੀ ਤਰਜੀਹ - ਡਾ. ਬਲਬੀਰ ਸਿੰਘ
ਪਟਿਆਲਾ, 12 ਅਪ੍ਰੈਲ (ਹਿੰ.ਸ.)| 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਦੋਹੇਂ ਦਿਨੀਂ ਸਵੇਰ
ਕੈਂਪ ਦੌਰਾਨ ਹਾਜ਼ਰ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਪੀਆਰਟੀਸੀ ਚੇਅਰਮੈਨ ਤੇ ਹੋਰ।


ਪਟਿਆਲਾ, 12 ਅਪ੍ਰੈਲ (ਹਿੰ.ਸ.)| 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਦੋਹੇਂ ਦਿਨੀਂ ਸਵੇਰੇ 9 ਵਜੇ ਸ਼ੁਰੂ ਹੋਏ ਇਸ ਕੈਂਪ ਵਿੱਚ ਕਲੱਬ ਮੈਂਬਰਾਂ ਦੀ ਉਤਸ਼ਾਹਭਰੀ ਭਾਗੀਦਾਰੀ ਵੇਖਣ ਨੂੰ ਮਿਲੀ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਵਿੱਚ ਡੂੰਘੀ ਰੁਚੀ ਦਿਖਾਈ। ਸੁਵਿਧਾਜਨਕ ਅਤੇ ਵਿਸਤ੍ਰਿਤ ਸਿਹਤ ਕਵਰੇਜ ਦੀ ਮਹੱਤਤਾ ਨੂੰ ਸਮਝਦਿਆਂ, ਕਈ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਰਜਿਸਟ੍ਰੇਸ਼ਨ ਕਰਵਾਈ।

ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਆਰ ਜੀ ਐਮ ਸੀ ਮੈਂਬਰਾਂ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਹਰ ਕਿਸੇ ਲਈ ਜ਼ਰੂਰੀ ਹੈ, ਜਿਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ‘ਸਿਹਤ ਸਭ ਤੋਂ ਪਹਿਲਾਂ ਹੈ’, ਕਿਉਂਕਿ ਬੀਮਾਰੀ ਵੀ.ਆਈ.ਪੀ ਅਤੇ ਆਮ ਵਿਅਕਤੀ ਵਿੱਚ ਕੋਈ ਫਰਕ ਨਹੀਂ ਕਰਦੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਇਹ ਸਿਹਤ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਸਿਹਤ ਇਲਾਜ ਕਵਰ ਪ੍ਰਦਾਨ ਕਰਦਾ ਹੈ, ਜੋ ਮੈਡੀਕਲ ਐਮਰਜੈਂਸੀ ਦੌਰਾਨ ਵਿੱਤੀ ਸੁਰੱਖਿਆ ਦਿੰਦਾ ਹੈ। ਪੰਜਾਬ ਭਰ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਲਗਭਗ 50,000 ਲੋਕ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ, “ਸਾਡਾ ਮਕਸਦ ਪੰਜਾਬ ਵਾਸੀਆਂ ਦੀ 100 ਫੀਸਦੀ ਸਿਹਤ ਕਾਰਡ ਕਵਰੇਜ ਹੈ। ਹੁਣ ਤੱਕ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋ ਚੁੱਕੀ ਹੈ ਅਤੇ ਅਸੀਂ ਹਰ ਨਾਗਰਿਕ ਤੱਕ ਪਹੁੰਚਣ ਵੱਲ ਵੱਧ ਰਹੇ ਹਾਂ। ਆਰਜੇਐਮਸੀ ਦੇ ਮੈਂਬਰ ਅਤੇ ‘ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ’ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ, “ਇਹ ਦੇਖ ਕੇ ਕਾਫੀ ਖੁਸ਼ੀ ਹੋਈ ਕਿ ਇਸ ਕਲੱਬ ਵਿੱਚ ਸਮਾਜ ਦੇ ਪ੍ਰਭਾਵਸ਼ਾਲੀ ਮੈਂਬਰ ਵੀ ਸ਼ਾਮਲ ਹਨ, ਜੋ ਕਿ ਇਸ ਕੈਂਪ ਵਿੱਚ ਆਪਣੇ ਕਾਰਡ ਬਣਾਉਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਈਲੀਟ ਕਲੱਬ ਦੇ ਮੈਂਬਰਾਂ ਵਿੱਚ ਵਾਈਸ ਚਾਂਸਲਰ, ਵਿਧਾਇਕ, ਆਈਏਐਸ ਅਧਿਕਾਰੀ, ਪ੍ਰਸਿੱਧ ਡਾਕਟਰ, ਉਦਯੋਗਪਤੀ ਅਤੇ ਮੰਤਰੀ ਸ਼ਾਮਲ ਹਨ, ਜਿਨ੍ਹਾਂ ਸਭ ਨੇ ਸਿਹਤ ਯੋਜਨਾ ਦੀ ਸ਼ਲਾਘਾ ਕੀਤੀ ਅਤੇ ਆਪਣੇ ਕਾਰਡ ਬਣਵਾਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande