ਵਾਲਮੀਕੀ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ : ਸੰਜੀਵ ਤਲਵਾੜ
ਹੁਸ਼ਿਆਰਪੁਰ, 12 ਅਪ੍ਰੈਲ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਜੀਵ ਤਲਵਾੜ ਅੱਜ ਆਪਣੇ ਸਾਥੀਆਂ ਸਮੇਤ ਮਹਾਂਰਿਸ਼ੀ ਵਾਲਮੀਕੀ ਜੀ ਦੇ ਪਵਿੱਤਰ ਆਸ਼ਰਮ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਆਸ਼ਰਮ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਮਹਾਂਰਿਸ਼ੀ ਵਾਲਮੀਕੀ ਆਸ਼ਰਮ ਵਿਖੇ ਹੋਏ ਨਤਮਸਤਕ


ਹੁਸ਼ਿਆਰਪੁਰ, 12 ਅਪ੍ਰੈਲ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਜੀਵ ਤਲਵਾੜ ਅੱਜ ਆਪਣੇ ਸਾਥੀਆਂ ਸਮੇਤ ਮਹਾਂਰਿਸ਼ੀ ਵਾਲਮੀਕੀ ਜੀ ਦੇ ਪਵਿੱਤਰ ਆਸ਼ਰਮ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਆਸ਼ਰਮ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸੰਜੀਵ ਤਲਵਾੜ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਨੇ ਇੱਥੇ ਪਹੁੰਚ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਦਾ ਆਸ਼ਰਮ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਦੌਰਾਨ ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਸੰਜੀਵ ਤਲਵਾੜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਤਲਵਾੜ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਡਿਪਟੀ ਮੇਅਰ ਪ੍ਰੇਮ ਸਿੰਘ, ਬੀਸੀ ਸੈੱਲ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਕਲਸੀ, ਅਨੁਸੂਚਿਤ ਜਾਤੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਭਾਰਦਵਾਜ ਆਦਿ ਸਾਥੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande