ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ ਤਹਿਤ 13 ਹਜ਼ਾਰ ਪਿੰਡ ਸੋਲਰ ਲਾਈਟਾਂ ਨਾਲ ਹੋਣਗੇ ਰੌਸ਼ਨ : ਅਮਨ ਅਰੋੜਾ
ਜਲੰਧਰ, 12 ਅਪ੍ਰੈਲ (ਹਿੰ.ਸ.)| ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਸੂਬੇ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ। ਇਸ ਪ੍ਰਾਜੈਕਟ ’ਤੇ ਕਰੀਬ 550 ਕਰੋੜ ਰੁਪਏ ਖਰਚ ਕੀਤੇ
ਜਾਣਕਾਰੀ ਦਿੰਦੇ ਹੋਏ ਮੰਤਰੀ ਅਮਨ ਅਰੋੜਾ।


ਜਲੰਧਰ, 12 ਅਪ੍ਰੈਲ (ਹਿੰ.ਸ.)| ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਸੂਬੇ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ। ਇਸ ਪ੍ਰਾਜੈਕਟ ’ਤੇ ਕਰੀਬ 550 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 3 ਲੱਖ ਤੋਂ ਵੱਧ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ।

ਸਰਕਟ ਹਾਊਸ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਨਜ਼ੂਰ ਕੀਤੀ ਗਈ ਹੈ ਅਤੇ ਇਸਦਾ ਮਕਸਦ ਪਿੰਡਾਂ ਵਿੱਚ ਭਰੋਸੇਯੋਗ ਅਤੇ ਕਿਫਾਇਤੀ ਰੌਸ਼ਨੀ ਮੁਹੱਈਆ ਕਰਵਾਉਣਾ ਹੈ।

ਮੰਤਰੀ ਨੇ ਕਿਹਾ ਕਿ ਸੋਲਰ ਸਟ੍ਰੀਟ ਲਾਈਟਾਂ ਨੂੰ ਉਨ੍ਹਾਂ ਦੀ ਜ਼ੀਰੋ ਬਿਜਲੀ ਲਾਗਤ ਅਤੇ ਭਰੋਸੇਯੋਗਤਾ ਕਾਰਨ ਤਰਜੀਹ ਦਿੱਤੀ ਗਈ ਹੈ।

ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਜੂਨ ਤੋਂ ਅਕਤੂਬਰ 2026 ਤੱਕ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਾਰੀਆਂ ਲਾਈਟਾਂ ਦੀ ਜੀਓ-ਟੈਗਿੰਗ ਕੀਤੀ ਜਾਵੇਗੀ ਅਤੇ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਕੇਂਦਰੀ ਨਿਗਰਾਨੀ ਹੋਵੇਗੀ। ਖਰਾਬ ਲਾਈਟਾਂ ਨੂੰ ਤਿੰਨ ਦਿਨਾਂ ਦੇ ਅੰਦਰ ਠੀਕ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ ਇਸ ਪਹਿਲ ਨਾਲ ਪੇਂਡੂ ਖੇਤਰਾਂ ਵਿੱਚ ਸੁਰੱਖਿਆ ਵਧੇਗੀ, ਖਾਸ ਕਰਕੇ ਔਰਤਾਂ ਦੀ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਜੀਵਨ ਪੱਧਰ ਵਿੱਚ ਸੁਧਾਰ ਆਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਆਰਥਿਕ ਗਤੀਵਿਧੀਆਂ ਨੂੰ ਵੀ ਮਜ਼ਬੂਤ ਕਰੇਗੀ।

ਯੋਜਨਾ ਦੇ ਫੰਡਿੰਗ ਪੈਟਰਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਰਾਜ ਸਰਕਾਰ 70 ਫੀਸਦੀ ਖਰਚ ਝੱਲੇਗੀ, ਜਦਕਿ ਗ੍ਰਾਮ ਪੰਚਾਇਤਾਂ ਦਾ ਯੋਗਦਾਨ 30 ਫੀਸਦੀ ਰਹੇਗਾ, ਜਿਸ ਨਾਲ ਪੰਚਾਇਤਾਂ ’ਤੇ ਵਿੱਤੀ ਬੋਝ ਘਟੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande