ਜਲੰਧਰ ‘ਚ ਏਐਨਟੀਐਫ ਨੇ 1 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫਤਾਰ
ਜਲੰਧਰ, 13 ਅਪ੍ਰੈਲ (ਹਿੰ.ਸ.)| ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 1 ਕਿਲੋ 36 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਰੇਂਜ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾ
ਜਲੰਧਰ ‘ਚ ਏਐਨਟੀਐਫ ਨੇ 1 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫਤਾਰ


ਜਲੰਧਰ, 13 ਅਪ੍ਰੈਲ (ਹਿੰ.ਸ.)| ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 1 ਕਿਲੋ 36 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਰੇਂਜ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਗਿੰਦੀ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਥਾਣਾ ਮਹਿਤਪੁਰ ਅਧੀਨ ਪੈਂਦੇ ਪਿੰਡ ਵੇਹਰਾ ਦਾ ਰਹਿਣ ਵਾਲਾ ਹੈ। ਪੁਲਿਸ ਅਨੁਸਾਰ, ਦੋਸ਼ੀ 10ਵੀਂ ਪਾਸ ਹੈ ਅਤੇ ਪੇਸ਼ੇ ਨਾਲ ਪਲੰਬਰ ਦਾ ਕੰਮ ਕਰਦਾ ਸੀ।

ਏਐਨਟੀਐਫ ਦੀ ਟੀਮ ਨੇ ਦੋਸ਼ੀ ਨੂੰ ਸਿੱਧਵਾਂ ਬੇਟ ਤੋਂ ਮਹਿਤਪੁਰ ਰੋਡ ‘ਤੇ ਪੈਂਦੇ ਪਿੰਡ ਬੀਟਲ ਅੱਡਾ ਨੇੜੇ ਬੇਦੀ ਚੁਗਾਠ ਹਾਊਸ ਕੋਲੋਂ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ। ਇਸ ਆਪ੍ਰੇਸ਼ਨ ਦੀ ਅਗਵਾਈ ਏਆਈਜੀ ਜਗਜੀਤ ਸਿੰਘ ਸਰੋਆ ਅਤੇ ਬਿਕਰਮਜੀਤ ਸਿੰਘ ਵੱਲੋਂ ਕੀਤੀ ਗਈ, ਜਿਨ੍ਹਾਂ ਦੀ ਟੀਮ ਨੇ ਸੁਚੱਜੇ ਤਰੀਕੇ ਨਾਲ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਏਆਈਜੀ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਉਸਨੇ ਕਬੂਲਿਆ ਕਿ ਜਲਦੀ ਅਮੀਰ ਬਣਨ ਦੀ ਲਾਲਚ ਅਤੇ ਨਸ਼ਾ ਤਸਕਰੀ ਵਿੱਚ ਹੋਣ ਵਾਲੀ ਵੱਡੀ ਕਮਾਈ ਦੇ ਕਾਰਨ ਉਹ ਇਸ ਗੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਹੋ ਗਿਆ। ਪੁਲਿਸ ਅਨੁਸਾਰ, ਦੋਸ਼ੀ ਕੁਝ ਸਮੇਂ ਤੋਂ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਸੀ ਅਤੇ ਹੋਰ ਸਾਥੀਆਂ ਨਾਲ ਮਿਲਕੇ ਇਹ ਗੈਰਕਾਨੂੰਨੀ ਕਾਰੋਬਾਰ ਕਰ ਰਿਹਾ ਸੀ।

ਇਸ ਸਬੰਧੀ ਏਐਸਆਈ ਮਨਜੀਤ ਸਿੰਘ ਵੱਲੋਂ ਥਾਣਾ ਏਐਨਟੀਐਫ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਮਿਲ ਸਕੇ। ਪੁਲਿਸ ਨੂੰ ਉਮੀਦ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਨਸ਼ੇ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਹੋ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande