ਗੁਰੂ ਸਾਹਿਬ ਨਾਲ ਦਗਾ ਕਰਨ ਵਾਲੀ ਸਰਕਾਰ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰੇਗੀ : ਡਾ. ਕਰੀਮਪੁਰੀ
ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਹਿੰ.ਸ.)। ਅੱਜ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ''ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਗੁਰੂ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਲਈ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜੱਦੀ ਪਿੰਡ ਖਵਾਸਪੁਰਾ ਤੋਂ ਤਖ਼ਤ ਸ੍ਰੀ ਕੇ
ਗੱਲਬਾਤ ਕਰਦੇ ਬਸਪਾ ਪ੍ਰਧਾਨ ਡਾ. ਕਰੀਮਪੁਰੀ


ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਹਿੰ.ਸ.)। ਅੱਜ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ 'ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਗੁਰੂ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਲਈ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜੱਦੀ ਪਿੰਡ ਖਵਾਸਪੁਰਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਇੱਕ ਵਿਸ਼ਾਲ 'ਇਤਿਹਾਸਿਕ ਯਾਤਰਾ' ਕੱਢੀ ਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਅਤੇ ਚੰਡੀਗੜ੍ਹ ਦੇ ਕੇਂਦਰੀ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਰਕਾਰ 'ਤੇ ਤਿੱਖੇ ਹਮਲੇ ਕੀਤੇ।

ਡਾ. ਕਰੀਮਪੁਰੀ ਨੇ ਕਿਹਾ ਕਿ 'ਆਮ ਪਾਰਟੀ' ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਪਰ ਅਫਸੋਸ ਕਿ ਸਵਾ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਕਿਸੇ ਇੱਕ ਵੀ ਦੋਸ਼ੀ ਨੂੰ 10 ਮਿੰਟ ਦੀ ਸਜ਼ਾ ਵੀ ਨਹੀਂ ਕਰਵਾਈ। ਸਰਕਾਰ ਨਵੇਂ ਬਿੱਲਾਂ ਵਿੱਚ 10 ਸਾਲ ਦੀ ਸਜ਼ਾ ਦੀਆਂ ਗੱਲਾਂ ਕਰਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਇਨਸਾਫ਼ ਜ਼ੀਰੋ ਹੈ। ਯਾਤਰਾ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਵਿਧਾਇਕਾਂ ਦੇ ਰਿਸ਼ਤੇਦਾਰ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਭਾਈ ਜੀਵਨ ਸਿੰਘ (ਜੈਤਾ ਜੀ) ਦੇ ਵੰਸ਼ਜਾਂ ਦੇ ਘਰਾਂ ਨੂੰ ਅੱਗਾਂ ਲਗਾ ਰਹੇ ਹਨ। ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰੂ ਘਰਾਂ 'ਤੇ ਹਮਲੇ ਹੋ ਰਹੇ ਹਨ। ਬਸਪਾ ਆਗੂ ਪਰਜਾਪਤੀ ਅਜੀਤ ਸਿੰਘ ਭੈਣੀ ਸਟੇਟ ਇੰਚਾਰਜ ਨੇ ਐਲਾਨ ਕੀਤਾ ਕਿ ਸਰਕਾਰ ਦੀ ਇਸ ਵਾਅਦਾ-ਖਿਲਾਫ਼ੀ ਅਤੇ ਦੋਗਲੀ ਨੀਤੀ ਨੂੰ ਬਹੁਜਨ ਸਮਾਜ ਪਾਰਟੀ ਪਿੰਡ-ਪਿੰਡ ਤੱਕ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ, ਅਕਾਲੀ ਅਤੇ ਭਾਜਪਾ ਨੇ ਗੁਰੂ ਸਾਹਿਬ ਨਾਲ ਦਗਾ ਕਮਾਇਆ ਹੈ, ਉਸੇ ਰਾਹ 'ਤੇ ਹੁਣ 'ਆਮ ਪਾਰਟੀ' ਚੱਲ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande