
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਹਿੰ.ਸ.)| ਸ੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਅਤੇ ਢੋਆ ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ।
ਉਹਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਹਨਾਂ ਸਬੰਧਿਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ ।
ਉਹਨਾਂ ਜ਼ਿਲ੍ਹੇ ਦੇ ਖੁਰਾਕ ਅਤੇ ਸਿਵਿਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਕੋਈ ਕਮੀ ਪੇਸ਼ ਨਾ ਆਵੇ ਅਤੇ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਇਸ ਮੌਕੇ ਤੇ ਹਿਮਾਂਸੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਬੀਤੇ ਦਿਨ ਤੱਕ 230 ਮੀਟਰਕ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 5 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH