ਹੁਸ਼ਿਆਰਪੁਰ ’ਚ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਚੰਡੀਗੜ੍ਹ, 13 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਹੋਇਆ ਜਦੋਂ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ''ਤੇ ਭਰੋਸਾ ਜਤਾਉਂਦਿਆਂ ਸ਼੍ਰੋਮਣ
ਕੁਸ਼ ਭੱਟੀ ਸਾਥੀਆਂ ਸਮੇਤ ਸ਼੍ਰੋ੍ਮਣੀ ਅਕਾਲੀ ਦਲ ’ਚ ਸ਼ਾਮਲ ਹੁੰਦੇ ਹੋਏ।


ਚੰਡੀਗੜ੍ਹ, 13 ਅਪ੍ਰੈਲ (ਹਿੰ.ਸ.)|

ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਹੋਇਆ ਜਦੋਂ ਸਬਜ਼ੀ ਮੰਡੀ ਦੇ ਪ੍ਰਧਾਨ ਕੁਸ਼ ਭੱਟੀ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ 'ਤੇ ਭਰੋਸਾ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਨ੍ਹਾਂ ਸਾਰੇ ਆਗੂਆਂ ਨੂੰ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਰਸਮੀ ਤੌਰ 'ਤੇ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।

ਇਸ ਮੌਕੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕਿਹਾ ਕਿ ਮਿਹਨਤੀ ਵਰਕਰਾਂ ਅਤੇ ਆਗੂਆਂ ਦੇ ਜੁੜਨ ਨਾਲ ਹਲਕੇ ਵਿੱਚ ਪਾਰਟੀ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕਮਾਤਰ ਵਿਕਲਪ ਵਜੋਂ ਦੇਖ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਦੇ ਹਿੱਤਾਂ ਲਈ ਲੜਦਾ ਆਇਆ ਹੈ।

ਸਬਜ਼ੀ ਮੰਡੀ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਾਡੇ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਵਪਾਰੀ ਵਰਗ ਅਤੇ ਆਮ ਜਨਤਾ ਅਕਾਲੀ ਦਲ ਦੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੀ ਹੈ। ਸੰਜੀਵ ਤਲਵਾਰ ਨੇ ਭਰੋਸਾ ਦਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਿਲ ਹੋਏ ਕੁਸ਼ ਭੱਟੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸੰਜੀਵ ਤਲਵਾੜ ਦੇ ਹੱਥ ਮਜ਼ਬੂਤ ਕਰਨਗੇ।

ਇਸ ਮੌਕੇ ਆਸ਼ੂ ਹੰਸ ਮੋਹਿਤ ਆਦੀਆ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਸੰਜੀਵ ਥਾਪਰ ਭੁਪਿੰਦਰ ਸਿੰਘ ਮਨੀਸ਼ ਆਦੀਆ ਤੇ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande