ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਬਟਾਲਾ, 13 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।


ਬਟਾਲਾ, 13 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਮਹਿਬੂਬ ਨੇਤਾ ਭਗਵੰਤ ਸਿੰਘ ਮਾਨ, ਮਾਣਯੋਗ ਮੁੱਖ ਮੰਤਰੀ ਪੰਜਾਬ ਇਤਿਹਾਸਕ ਤੇ ਧਾਰਮਿਕ ਧਰਤੀ ਬਟਾਲਾ ਵਿਖੇ 16 ਅਪ੍ਰੈਲ ਨੂੰ ਦਾਣਾ ਮੰਡੀ ਪਹੁੰਚ ਕੇ ਇੱਕ ਵਿਸ਼ਾਲ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਸਮੂਹ ਬਟਾਲਾ ਹਲਕਾ ਵਾਸੀਆਂ ਨੂੰ ਇਸ ਇਤਿਹਾਸਕ ਵਿਕਾਸ ਰੈਲੀ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ।

ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮੁੱਖ ਮੰਤਰੀ ਪੰਜਾਬ ਦੀ ਬਟਾਲਾ ਫੇਰੀ ਹੋਰ ਹੁਲਾਰਾ ਦੇਵੇਗੀ ਅਤੇ ਬਟਾਲਾ ਹਲਕੇ ਅੰਦਰ ਵਿਕਾਸ ਕੰਮ ਹੋਰ ਤੇਜ਼ੀ ਫ਼ੜਨਗੇ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, ਸਮੇਤ ਵੱਖ ਵੱਖ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande