ਵਿਸਾਖੀ ਮੌਕੇ ਸਪੀਕਰ ਸੰਧਵਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ, ਬੇਅਦਬੀ ‘ਤੇ ਸਖ਼ਤ ਕਾਨੂੰਨ ਵੱਲ ਵੱਡਾ ਕਦਮ
ਮੋਹਾਲੀ, 13 ਅਪ੍ਰੈਲ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਕਿ ਸਮੂਹ ਸੰ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।


ਮੋਹਾਲੀ, 13 ਅਪ੍ਰੈਲ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਕਿ ਸਮੂਹ ਸੰਗਤਾਂ ਅਤੇ ਪੰਜਾਬੀਆਂ ਨੂੰ ਚੜ੍ਹਦੀ ਕਲਾ ਬਖ਼ਸ਼ੀ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਇਹ ਦਿਨ ਸਿੱਖ ਕੌਮ ਲਈ ਬਹੁਤ ਹੀ ਇਤਿਹਾਸਕ ਅਤੇ ਮਹੱਤਵਪੂਰਨ ਹੈ, ਜੋ ਸਾਨੂੰ ਸੱਚ, ਨਿਆਂ ਅਤੇ ਧਰਮ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਪੀਕਰ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ‘ਤੇ ਸਖ਼ਤ ਕਾਨੂੰਨ ਪਾਸ ਕਰਨ ਵੱਲ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ ‘ਤੇ ਸਖ਼ਤ ਸਜ਼ਾ ਦੇਣ ਲਈ ਇਹ ਕਦਮ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਸਾਨੂੰ ਸਦਾ ਸੱਚ ਅਤੇ ਇਨਸਾਫ਼ ਦੇ ਰਾਹ ‘ਤੇ ਚੱਲਣ ਦਾ ਬਲ ਬਖ਼ਸ਼ਣ। ਇਹ ਫੈਸਲਾ ਪੰਜਾਬ ਵਿੱਚ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande