ਨਰਮੇ ਦੀ ਫਸਲ ਦੀ ਬਿਜਾਈ 15 ਮਈ ਤੋਂ ਪਹਿਲਾਂ ਕਰਨ ਕਿਸਾਨ : ਖੇਤੀਬਾੜੀ ਵਿਭਾਗ
ਬਠਿੰਡਾ, 14 ਅਪ੍ਰੈਲ (ਹਿੰ.ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਜ਼ਿਲ੍ਹਾ ਸਿਖਲਾਈ ਅਫਸਰ ਵਿੰਗ ਬਠਿੰਡਾ ਵੱਲੋਂ ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਦੀ ਅਗਵਾਈ ਵਿੱਚ ਬਲਾਕ ਸੰਗਤ ਦੇ ਪਿੰਡ ਘੁੱਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਲਵਪ੍ਰੀਤ ਕੌਰ ਦੇ ਸਹਿਯੋਗ ਕਿਸਾਨ ਸਿਖਲਾਈ ਕੈ
ਕਿਸਾਨ ਸਿਖਲਾਈ ਕੈਂਪ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨੁਮਾਇੰਦੇ ਅਤੇ ਕਿਸਾਨ


ਬਠਿੰਡਾ, 14 ਅਪ੍ਰੈਲ (ਹਿੰ.ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਜ਼ਿਲ੍ਹਾ ਸਿਖਲਾਈ ਅਫਸਰ ਵਿੰਗ ਬਠਿੰਡਾ ਵੱਲੋਂ ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਬਠਿੰਡਾ ਦੀ ਅਗਵਾਈ ਵਿੱਚ ਬਲਾਕ ਸੰਗਤ ਦੇ ਪਿੰਡ ਘੁੱਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਲਵਪ੍ਰੀਤ ਕੌਰ ਦੇ ਸਹਿਯੋਗ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।

ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਵਿੰਦਰ ਕੌਰ ਏ.ਡੀ.ਓ. (ਟ੍ਰੇਨਿੰਗ) ਬਠਿੰਡਾ ਨੇ ਨਰਮੇ ਦੀ ਫਸਲ ਦੀ ਬਿਜਾਈ 15 ਮਈ ਤੋਂ ਪਹਿਲਾਂ ਕਰਨ ਬਾਰੇ ਕਿਹਾ ਅਤੇ ਬਿਜਾਈ ਸਮੇਂ ਡੂੰਘੀ ਵਹਾਈ ਅਤੇ ਭਰਮੀ ਰੌਣੀ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਖਾਦਾਂ ਅਤੇ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋ ਚਿੱਟੀ ਮੱਖੀ ਤੇ ਹੋਰ ਰਸ ਚੂਸਕ ਕੀੜਿਆਂ ਦਾ ਕੰਟਰੋਲ, ਗੁਲਾਬੀ ਸੁੰਡੀ ਦੇ ਸਰਵੇਖਣ, ਹਮਲੇ ਤੇ ਰੋਕਥਾਮ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਮਿਲ ਰਹੀ 33 ਪ੍ਰਤੀਸ਼ਤ ਸਬਸਿਡੀ ਬਾਰੇ ਦੱਸਿਆ ਅਤੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਕਿਸਮਾਂ ਅਤੇ ਹਾਈਬ੍ਰੀਡਾਂ ਅਤੇ ਨਵੀਂ ਰਿਲੀਜ਼ ਹੋਈ ਦੇਸੀ ਕਪਾਹ ਦੀ ਕਿਸਮ ਪੀਬੀਡੀ 88 ਦੀ ਬਿਜਾਈ ਕਰਨ ਦੀ ਸਲਾਹ ਦਿੱਤੀ।

ਇਸ ਕੈਂਪ ਦੌਰਾਨ ਡਾ. ਯਾਦਵੀਰ ਕੌਰ ਏ.ਡੀ.ਓ.ਬਠਿੰਡਾ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਵਾਢੀ ਤੋਂ ਬਾਅਦ ਕਣਕ ਦੇ ਬੀਜ ਦੀ ਸੰਭਾਲ ਲਈ ਜਾਗਰੂਕ ਕੀਤਾ ਅਤੇ ਨਾਲ ਹੀ ਕਿਸਾਨਾਂ ਨੂੰ ਵਾਢੀ ਦੌਰਾਨ ਖੇਤਾਂ ਵਿੱਚ ਖੰਬੇ ਅਤੇ ਟਾਵਰਾਂ ਤੋਂ ਲੱਗਣ ਵਾਲੀ ਅੱਗ ਤੋਂ ਸੁਚੇਤ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਲੱਗੇ ਖੰਬਿਆਂ ਦੀਆਂ ਢਿੱਲੀਆਂ ਤਾਰਾਂ ਕੱਸ ਲਈਆਂ ਜਾਣ ਤਾਂ ਜੋ ਸਪਾਰਕਿੰਗ ਨਾਲ ਖੇਤਾਂ ਵਿੱਚ ਅੱਗ ਨਾ ਲੱਗੇ।

ਇਸ ਤੋਂ ਇਲਾਵਾ ਝੋਨੇ ਦੀ ਨਵੀਂ ਆਈ ਕਿਸਮ ਪੀਆਰ 133 ਸਬੰਧੀ ਕੈਂਪ ਵਿੱਚ ਚਾਨਣਾ ਪਾਇਆ ਗਿਆ। ਮਿੱਟੀ ਪਾਣੀ ਪਰਖ ਕਰਵਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਤਾਂ ਜ਼ੋ ਖਾਦਾਂ ਦੀ ਸੁਚੱਜੀ ਵਰਤੋਂ ਹੋਵੇ। ਡਾ. ਯਾਦਵੀਰ ਵਲੋਂ ਝੋਨੇ ਦੀ ਪਨੀਰੀ ਦੀ ਬਜਾਈ ਦੇ ਸਹੀ ਸਮੇਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਨਦੀਨ ਨਾਸ਼ਕਾਂ ਦੀ ਚੋਣ ਸਬੰਧੀ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿੱਚ ਲਗਭਗ 50 ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀ ਸਮੱਸਿਆਵਾਂ ਕੈਂਪ ਵਿੱਚ ਸਾਂਝੀਆਂ ਕੀਤੀਆਂ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande