ਵਿਸਾਖੀ ਮੇਲੇ ਨੂੰ ਵਾਤਾਵਰਣ ਪੱਖੋਂ ਟਿਕਾਊ ਅਤੇ ਸਾਫ਼-ਸੁਥਰਾ ਬਣਾਉਣ ਲਈ ਕੀਤਾ ਜਾ ਰਿਹੈ ਜਾਗਰੂਕ
ਬਠਿੰਡਾ, 14 ਅਪ੍ਰੈਲ (ਹਿੰ.ਸ.)। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਠਿੰਡਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਵਿਸਾਖੀ ਮੇਲੇ ਨੂੰ ਵਾਤਾਵਰਣ ਪੱਖੋਂ ਟਿਕਾਊ ਅਤੇ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਇਸ ਦਾ ਮੁੱਖ ਮੰਤਵ
ਵਿਸ਼ੇਸ਼ ਜਾਗਰੂਕਤਾ ਸਟਾਲ ’ਤੇ ਮੌਜੂਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੁਮਾਇੰਦੇ।


ਬਠਿੰਡਾ, 14 ਅਪ੍ਰੈਲ (ਹਿੰ.ਸ.)। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਠਿੰਡਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਵਿਸਾਖੀ ਮੇਲੇ ਨੂੰ ਵਾਤਾਵਰਣ ਪੱਖੋਂ ਟਿਕਾਊ ਅਤੇ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਇਸ ਦਾ ਮੁੱਖ ਮੰਤਵ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ ‘ਤੇ ਰੋਕ ਲਗਾ ਕੇ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।

ਇਸ ਸਬੰਧੀ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਤਖ਼ਤ ਸ਼੍ਰੀ ਦਮਮਦਾ ਸਾਹਿਬ ਦੇ ਮੁੱਖ ਗੇਟ ‘ਤੇ ਇੱਕ ਵਿਸ਼ੇਸ਼ ਜਾਗਰੂਕਤਾ ਸਟਾਲ ਸਥਾਪਿਤ ਕੀਤਾ ਗਿਆ ਹੈ, ਜੋ ਸੂਚਨਾ ਅਤੇ ਪ੍ਰਚਾਰ ਕੇਂਦਰ ਵਜੋਂ ਕੰਮ ਕਰ ਰਿਹਾ ਹੈ। ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ ਦੇ ਨੁਕਸਾਨ ਅਤੇ ਇਸ ਦੇ ਸੁਰੱਖਿਅਤ ਵਿਕਲਪਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਸਟਾਲ ‘ਤੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫਿਆਂ ਦੀ ਥਾਂ ਕੱਪੜੇ ਦੇ ਥੈਲੇ ਅਤੇ ਗਲਣਯੋਗ ਸਮੱਗਰੀ ਵੰਡ ਕੇ ਵਾਤਾਵਰਣ-ਮਿੱਤਰ ਵਿਕਲਪਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਕਦਮ ਨਾ ਸਿਰਫ਼ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਸਹਾਇਕ ਹੈ, ਸਗੋਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਵੀ ਪ੍ਰੇਰਿਤ ਕਰਦਾ ਹੈ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਸਟਾਲ ‘ਤੇ ਮੌਜੂਦ ਰਹਿ ਕੇ ਸ਼ਰਧਾਲੂਆਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਫ਼ਾਈ ਬਣਾਈ ਰੱਖਣ ਦੇ ਨਾਲ-ਨਾਲ ‘ਗ੍ਰੀਨ ਮੇਲਾ’ ਦੇ ਉਦੇਸ਼ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜ ਵਿੱਚ ਵਾਤਾਵਰਣ-ਮਿੱਤਰ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ, ਜੋ ਭਵਿੱਖ ਲਈ ਇੱਕ ਸੁੰਦਰ ਅਤੇ ਸੁਰੱਖਿਅਤ ਵਾਤਾਵਰਣ ਦੀ ਨੀਂਹ ਰੱਖਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande