ਡਾ. ਅੰਬੇਡਕਰ ਦੀ ਸੋਚ ਵਾਲੀ ਸਰਕਾਰ ਬਣਾਉਣ ਲਈ ਬਸਪਾ ਦੀ ਮੁਹਿੰਮ ਨਾਲ ਜੁੜਨ ਪੰਜਾਬੀ : ਕਰੀਮਪੁਰੀ
ਧੂਰੀ, 14 ਅਪ੍ਰੈਲ (ਹਿੰ.ਸ.)। ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਨ ਅਤੇ ਬਹੁਜਨ ਸਮਾਜ ਪਾਰਟੀ ਦੇ ਸਥਾਪਨਾ ਦਿਵਸ ਦੇ ਸ਼ੁਭ ਮੌਕੇ ''ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਿਸ਼ਾਲ ‘ਸੱਤਾ ਪ੍ਰਾਪਤ ਕਰੋ ਇਤਿਹਾਸਕ ਰੈਲੀ’ ਦਾ ਆ
ਬਸਪਾ ਦੀ ਰੈਲੀ ਦੌਰਾਨ ਹਾਜ਼ਰ ਪਾਰਟੀ ਅਹੁਦੇਦਾਰ ਅਤੇ ਵਰਕਰ।


ਧੂਰੀ, 14 ਅਪ੍ਰੈਲ (ਹਿੰ.ਸ.)। ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਨ ਅਤੇ ਬਹੁਜਨ ਸਮਾਜ ਪਾਰਟੀ ਦੇ ਸਥਾਪਨਾ ਦਿਵਸ ਦੇ ਸ਼ੁਭ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਿਸ਼ਾਲ ‘ਸੱਤਾ ਪ੍ਰਾਪਤ ਕਰੋ ਇਤਿਹਾਸਕ ਰੈਲੀ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਲੀਡਰਸ਼ਿਪ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਦਲਿਤਾਂ ਵਿਰੁੱਧ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਸਰਕਾਰ ਨੂੰ ਕਰੜੇ ਹੱਥੀਂ ਲਿਆ।ਰੈਲੀ ਨੂੰ ਸੰਬੋਧਨ ਕਰਦਿਆਂ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ, ਬਾਬਾ ਸਾਹਿਬ ਡਾ. ਅੰਬੇਡਕਰ ਜੀ ਨੇ ਦੇਸ਼ ਨੂੰ ਜੋ ਸੰਵਿਧਾਨ ਦਿੱਤਾ, ਉਸਦਾ ਮਕਸਦ ਸਭ ਨੂੰ ਬਰਾਬਰੀ ਦੇਣਾ ਸੀ। ਅੱਜ ਬਹੁਜਨ ਸਮਾਜ ਪਾਰਟੀ ਉਹਨਾਂ ਦੀ ਸੋਚ ਦੇ ਪਹਿਰੇਦਾਰ ਵਜੋਂ ਪੂਰੇ ਦੇਸ਼ ਵਿੱਚ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬਸਪਾ ਦੇ ਝੰਡੇ ਹੇਠ ਇਕੱਠੇ ਹੋਣ।ਪ੍ਰਤਾਪ ਸਿੰਘ ਨੇ ਕਿਹਾ, ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਜਿੱਥੇ ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਮਨਾ ਰਹੇ ਹਾਂ, ਉੱਥੇ ਹੀ ਬਸਪਾ ਦੇ ਸਥਾਪਨਾ ਦਿਵਸ 'ਤੇ ਅਸੀਂ ਪ੍ਰਣ ਕਰਦੇ ਹਾਂ ਕਿ ਪੰਜਾਬ ਵਿੱਚ ਫੈਲੀ ਬਦਹਾਲੀ ਨੂੰ ਖਤਮ ਕਰਕੇ ਬਹੁਜਨਾਂ ਦੀ ਸੱਤਾ ਸਥਾਪਿਤ ਕੀਤੀ ਜਾਵੇਗੀ। ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਜਿੱਥੇ ਬਾਬਾ ਸਾਹਿਬ ਦੇ ਜਨਮ ਦਿਨ, ਵਿਸਾਖੀ ਅਤੇ ਪਾਰਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲਾਂ ਦੀ ਬੌਛਾੜ ਕਰਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਡਾ. ਕਰੀਮਪੁਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ 'ਤੇ ਹਮਲਾ ਕਰਨ ਵਾਲਿਆਂ ਨੂੰ ਲੋਕ ਮਾਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ‘ਪੰਜਾਬ ਸੰਭਾਲੋ ਮੁਹਿੰਮ’ ਰਾਹੀਂ ਬਸਪਾ ਗਰੀਬਾਂ, ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀਆਂ ਚੁਨੌਤੀਆਂ ਦਾ ਹੱਲ ਕੱਢੇਗੀ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਕਾਂਗਰਸ, ਅਕਾਲੀ, ਬੀ ਜੇ ਪੀ ਅਤੇ ਆਪ ਵਰਗੀਆਂ ਤਬਾਹੀ ਲਿਆਉਣ ਵਾਲੀਆਂ ਤਾਕਤਾਂ ਨੂੰ ਰੱਦ ਕਰਕੇ 2027 ਵਿੱਚ ਇੱਕ ਮੌਕਾ ਬਸਪਾ ਨੂੰ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਵਿਕਸਿਤ ਬਣਾਇਆ ਜਾ ਸਕੇ, ਚੰਗੇ ਪ੍ਰਬੰਧ ਲਈ ਪੰਜਾਬੀ ਬਸਪਾ ਨੂੰ ਇੱਕ ਮੌਕਾ ਜ਼ਰੂਰ ਦੇਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande