ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਮਨਾਈ ਡਾ. ਅੰਬੇਦਕਰ ਜਯੰਤੀ
ਫਾਜ਼ਿਲਕਾ, 14 ਅਪ੍ਰੈਲ (ਹਿੰ.ਸ.)। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਉਨ੍ਹਾਂ ਦੇ 135ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉੱਪ ਮੰਡਲ ਮਜ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਡਾ. ਅੰਬੇਦਕਰ ਜਯੰਤੀ ਸਮਾਰੋਹ ਦਾ ਦ੍ਰਿਸ਼।


ਫਾਜ਼ਿਲਕਾ, 14 ਅਪ੍ਰੈਲ (ਹਿੰ.ਸ.)। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਉਨ੍ਹਾਂ ਦੇ 135ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉੱਪ ਮੰਡਲ ਮਜਿਸਟ੍ਰੇਟ ਜੁਗਰਾਜ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਬੋਲਦਿਆਂ ਐੱਸ.ਡੀ.ਐੱਮ ਫਾਜ਼ਿਲਕਾ ਨੇ ਕਿਹਾ ਕਿ ਡਾ. ਅੰਬੇਦਕਰ ਨਾ ਕੇਵਲ ਆਪਣੀ ਸਮੇਂ ਦੇ ਦੁਨੀਆ ਦੇ ਸਭ ਤੋਂ ਵਿਦਵਾਨ ਵਿਅਕਤੀ ਰਹੇ ਨੇ ਬਲਕਿ ਦਲਿਤਾਂ ਦੇ ਨਾਲ-ਨਾਲ ਦੇਸ਼ ਵਿੱਚ ਨਾਰੀਵਾਦ ਦੇ ਮੋਢੀ ਸਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਪੂਰਨਿਆਂ ਤੇ ਚੱਲਣ ਦੀ ਲੋੜ ਹੈ ਕਿਉਕਿ ਡਾ.ਅੰਬੇਦਕਰ ਨੇ ਜਿੱਥੇ ਦੱਬੇ ਕੁਚਲੇ ਲੋਕਾਂ ਨੂੰ ਉਨਾਂ ਦੇ ਹੱਕ ਲੈਕੇ ਦਿੱਤੇ ਉਥੇ ਔਰਤਾਂ ਨੂੰ ਵੀ ਪੂਰਨ ਤੌਰ ’ਤੇ ਆਜ਼ਾਦੀ ਲੈ ਕੇ ਦਿੱਤੀ।

ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਉੱਚ ਕੋਟੀ ਦੇ ਵਿਦਵਾਨ, ਕਾਨੂੰਨੀ ਮਾਹਿਰ, ਮਹਾਨ ਅਰਥ ਸ਼ਾਸਤਰੀ, ਸਮਾਜ ਸੁਧਾਰਕ, ਦਾਰਸ਼ਨਿਕ, ਉੱਘੇ ਲੇਖਕ, ਦੇਸ਼ ਭਗਤ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਨਾਲ਼ ਸਨਮਾਨਿਤ ਮਹਾਨ ਸ਼ਖ਼ਸੀਅਤ ਹਨ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਮਾਜ ਸੁਧਾਰ ਦੇ ਕਾਰਜ ਕਰਦਿਆਂ ਦੇਸ਼, ਕੌਮ, ਰਾਜ ਅਤੇ ਸਮਾਜ ਦੇ ਲੇਖੇ ਲਾਈ। ਉਨ੍ਹਾਂ ਨੇ ਵਿਸ਼ੇਸ਼ ਤੌਰ ਉੱਤੇ ਸਮਾਜ ਦੇ ਦੱਬੇ ਕੁਚਲੇ ਅਤੇ ਹਾਸ਼ੀਏ ਉੱਤੇ ਧੱਕੇ ਪਛੜੇ ਵਰਗ ਦੇ ਲੋਕਾਂ ਨੂੰ ਸਮਾਜ ਵਿੱਚ ਸਨਮਾਨ ਯੋਗ ਥਾਂ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande