ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸਾਖੀ ਤੇ ਡਾ. ਅੰਬੇਡਕਰ ਜਯੰਤੀ ਮੌਕੇ ਦਿੱਤੀਆਂ ਵਧਾਈਆਂ
ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)| ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਸਾਨੂ
ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ।


ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)| ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਸਿੱਖ ਧਰਮ ਦੀ ਮਹਾਨ ਵਿਰਾਸਤ ਅਤੇ ਬਲਿਦਾਨਾਂ ਦੀ ਯਾਦ ਦਿਵਾਉਂਦਾ ਹੈ ਅਤੇ ਸੱਚ, ਨਿਆਂ ਅਤੇ ਸੇਵਾ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

ਇਸਦੇ ਨਾਲ ਹੀ ਰਾਜਪਾਲ ਨੇ ਡਾਕਟਰ ਭੀਮਰਾਉ ਅੰਬੇਡਕਰ ਜੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਤ-ਸ਼ਤ ਨਮਨ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿੱਤੇ ਸੰਵਿਧਾਨ ਦੇ ਮੁੱਲ—ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰਾ ਸਾਡੇ ਦੇਸ਼ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਅਸੀਂ ਸਭ ਇਹਨਾਂ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਇੱਕ ਸਮਰਸ, ਸਸ਼ਕਤ ਤੇ ਵਿਕਸਿਤ ਰਾਸ਼ਟਰ ਦੀ ਨਿਰਮਾਣ ਵੱਲ ਮਿਲ ਕੇ ਕੰਮ ਕਰੀਏ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande