ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ : ਵਿਧਾਇਕ ਕਲਸੀ
ਬਟਾਲਾ, 14 ਅਪ੍ਰੈਲ (ਹਿੰ.ਸ.)। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਬਾਬਾ ਜੀ ਨੂੰ ਯਾਦ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਾਬਾ ਸਾਹਿਬ ਜੀ ਦਾ ਜੀਵਨ ਸਾਰਿਆਂ ਲਈ ਪ੍ਰੋਰਨਾ ਸਰੋਤ ਹੈ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦੱਬੇ
ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਅਤੇ ਹੋਰ


ਬਟਾਲਾ, 14 ਅਪ੍ਰੈਲ (ਹਿੰ.ਸ.)। ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਮੌਕੇ ਬਾਬਾ ਜੀ ਨੂੰ ਯਾਦ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਾਬਾ ਸਾਹਿਬ ਜੀ ਦਾ ਜੀਵਨ ਸਾਰਿਆਂ ਲਈ ਪ੍ਰੋਰਨਾ ਸਰੋਤ ਹੈ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦੱਬੇ ਕੁੱਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜਿਕ ਬਰਾਬਰਤਾ ਲਈ ਲਗਾ ਦਿੱਤਾ।

ਬਟਾਲਾ ਵਿਖੇ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਜੀ ਦੀ ਜਯੰਤੀ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਉਨ੍ਹਾਂ ਨੂੰ ਸੰਵਿਧਾਨ ਨਿਰਮਾਤਾ ਵਜੋਂ ਯਾਦ ਕਰਦੀ ਹੈ ਅਤੇ ਡਾ. ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।

ਉੁਨ੍ਹਾਂ ਕਿਹਾ ਕਿ ਬਾਬਾ ਜੀ ਸਾਹਿਬ ਜੀ ਨੇ ਜੋ ਵੀ ਆਪਣੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਉਸ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਸਭ ਨੂੰ ਇਕ ਸਮਾਨ ਅਧਿਕਾਰ ਦਿੱਤਾ ਅਤੇ ਉਸ ਸਮੇਂ ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਵਿਸ਼ੇਸ ਭੂਮਿਕਾ ਨਿਭਾਈ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀ ਸਾਰੇ ਪ੍ਰਣ ਕਰੀਏ ਕਿ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰੀਏ ਤੇ ਬਰਾਬਰਤਾ ਦਾ ਸੰਦੇਸ਼ ਵੰਡੀਏ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande