ਗੈਂਗਸਟਰਾਂ ‘ਤੇ ਵਾਰ ਦੇ 83ਵੇਂ ਦਿਨਪੰਜਾਬ ਪੁਲਿਸ ਨੇ 475 ਥਾਵਾਂ ‘ਤੇ ਕੀਤੀ ਛਾਪੇਮਾਰੀ, 223 ਗ੍ਰਿਫ਼ਤਾਰ
ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)| ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ''ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲ
ਗੈਂਗਸਟਰਾਂ ‘ਤੇ ਵਾਰ ਦੇ 83ਵੇਂ ਦਿਨਪੰਜਾਬ ਪੁਲਿਸ ਨੇ 475 ਥਾਵਾਂ ‘ਤੇ ਕੀਤੀ ਛਾਪੇਮਾਰੀ, 223 ਗ੍ਰਿਫ਼ਤਾਰ


ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)| ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

83ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,843 ਹੋ ਗਈਆਂ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 81 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ 408ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ, 5528 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 408 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,630 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande