
ਅੰਮ੍ਰਿਤਸਰ, 14 ਅਪ੍ਰੈਲ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਹੱਤਵਪੂਰਨ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਹਿੱਸਾ ਲੈਣਗੇ। ਇਸ ਦੌਰਾਨ ਕਮੇਟੀ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਲੋੜੀਂਦੇ ਫੈਸਲੇ ਵੀ ਲਏ ਜਾਣ ਦੀ ਸੰਭਾਵਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਇਕੱਤਰਤਾ ਨਿਯਮਿਤ ਪ੍ਰਕਿਰਿਆ ਦੇ ਤਹਿਤ ਬੁਲਾਈ ਗਈ ਹੈ, ਜਿਸ ਵਿੱਚ ਧਾਰਮਿਕ, ਪ੍ਰਬੰਧਕੀ ਅਤੇ ਸੰਸਥਾਗਤ ਮਾਮਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਲਏ ਜਾਣ ਵਾਲੇ ਫੈਸਲੇ ਸਿੱਖ ਕੌਮ ਅਤੇ ਗੁਰਦੁਆਰਾ ਪ੍ਰਬੰਧ ਨਾਲ ਸੰਬੰਧਿਤ ਮਹੱਤਵਪੂਰਨ ਮਸਲਿਆਂ ‘ਤੇ ਅਸਰ ਪਾਉਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH