
ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਹਿੰ.ਸ.)| ਜ਼ਿਲ੍ਹੇ ਵਿੱਚ ਨਸ਼ੀਲੇ ਤੱਤਾਂ ਦੀ ਰੋਕਥਾਮ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਡੈਵੀ ਗੋਇਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰ ਵਰਤਦੇ ਹੋਏ ਪਰੇਗਾਬਾਲਿਨ ਕੈਪਸੂਲ ਅਤੇ ਗੋਲੀਆਂ ਦੀ ਦੁਰਵਰਤੋਂ ‘ਤੇ ਰੋਕ ਲਗਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਦਵਾਈਆਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰ ਸ਼ੁਦਾ ਮਾਤਰਾ ਤੋਂ ਵੱਧ ਸਟਾਕ ਕਰਨ, ਵੇਚਣ ਜਾਂ ਬਿਨਾਂ ਡਾਕਟਰੀ ਪਰਚੀ (ਪ੍ਰਿਸਕਰਿਪਸ਼ਨ) ਦੇ ਵੇਚਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਇਹ ਹੁਕਮ 14 ਅਪ੍ਰੈਲ 2026 ਤੋਂ 12 ਜੂਨ 2026 ਤੱਕ ਲਾਗੂ ਰਹਿਣਗੇ। ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦੇ ਇਸ ਕਦਮ ਨੂੰ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH