ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ
ਅੰਮ੍ਰਿਤਸਰ, 14 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਡਿ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨੇ ਡਾ. ਭੀਮ ਰਾਓ ਅੰਬੇਦਕਰ ਦੀ ਤਸਵੀਰ ਉੱਪਰ ਫੁੱਲ ਚੜਾ ਕੇ ਆਪਣਾ ਸਤਿਕਾਰ ਭੇਟ ਕੀਤਾ।


ਅੰਮ੍ਰਿਤਸਰ, 14 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਐੱਸ.ਡੀ.ਐੱਮ.-1 ਅਲਕਾ ਕਾਲੀਆ, ਐੱਸ.ਡੀ.ਐੱਮ.-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪਲਵ ਸ਼੍ਰੇਸ਼ਠਾ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਡਾ. ਭੀਮ ਰਾਓ ਅੰਬੇਦਕਰ ਦੀ ਤਸਵੀਰ ਉੱਪਰ ਫੁੱਲ ਚੜਾ ਕੇ ਆਪਣਾ ਸਤਿਕਾਰ ਭੇਟ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ `ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਦਾ ਸਮਾਜ ਸਿਰਜਣ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਪੂਰੀ ਸੁਹਿਰਦਤਾ ਨਾਲ ਯਤਨ ਆਪਣੇ ਯਤਨ ਕਰਦਾ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande