ਲੁਧਿਆਣਾ ਦੇ ਗਹੋਰ ਪਿੰਡ ਦੀ ਕੁੜੀ ਨੇ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਮੁੱਲਾਪੁਰ ਦਾਖਾ ਇਲਾਕੇ ਦੇ ਪਿੰਡ ਗਹੋਰ ਦੀ ਇੱਕ ਨੌਜਵਾਨ ਕੁੜੀ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਇੱਕ ਨੌਜਵਾਨ ਨੇ ਉਸਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਈ
ਲੁਧਿਆਣਾ ਦੇ ਗਹੋਰ ਪਿੰਡ ਦੀ ਕੁੜੀ ਨੇ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ


ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਮੁੱਲਾਪੁਰ ਦਾਖਾ ਇਲਾਕੇ ਦੇ ਪਿੰਡ ਗਹੋਰ ਦੀ ਇੱਕ ਨੌਜਵਾਨ ਕੁੜੀ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਇੱਕ ਨੌਜਵਾਨ ਨੇ ਉਸਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਸ਼ਾਰੀਰਕ ਸੰਬੰਧ ਬਣਾਏ ਅਤੇ ਬਾਅਦ ਵਿੱਚ ਉਸਨੂੰ ਮਾਨਸਿਕ ਤੌਰ ‘ਤੇ ਤੰਗ ਕਰਦਾ ਰਿਹਾ, ਜਿਸ ਤੋਂ ਤੰਗ ਆ ਕੇ ਕੁੜੀ ਨੇ ਇਹ ਕਦਮ ਚੁੱਕਿਆ।

ਜਾਣਕਾਰੀ ਅਨੁਸਾਰ ਕੁੜੀ 12 ਅਪ੍ਰੈਲ 2026 ਨੂੰ ਆਪਣੇ ਘਰੋਂ ਇਹ ਕਹਿ ਕੇ ਨਿਕਲੀ ਸੀ ਕਿ ਉਹ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਮਾਡਲ ਟਾਊਨ ਵਿਖੇ ਮੱਥਾ ਟੇਕਣ ਜਾ ਰਹੀ ਹੈ। ਜਦੋਂ ਕਾਫ਼ੀ ਸਮੇਂ ਤੱਕ ਉਹ ਵਾਪਸ ਨਾ ਆਈ ਤਾਂ ਪਰਿਵਾਰ ਨੇ ਉਸਦੇ ਮੋਬਾਈਲ ‘ਤੇ ਸੰਪਰਕ ਕੀਤਾ। ਇਸ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਫ਼ੋਨ ਉਠਾ ਕੇ ਦੱਸਿਆ ਕਿ ਇੱਕ ਨੌਜਵਾਨ ਕੁੜੀ ਦੀ ਲਾਸ਼ ਨਹਿਰ ਦੇ ਕੰਢੇ ਪਈ ਹੈ, ਜਿਸ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਹੈ।

ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚੇ, ਜਿੱਥੇ ਪਿੰਡ ਘਵੱਦੀ ਨੇੜੇ ਨਹਿਰ ਕੰਢੇ ਕੁੜੀ ਦੀ ਲਾਸ਼ ਮਿਲੀ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਮਨਜੀਤ ਸਿੰਘ ਉਰਫ਼ ਜੀਤ ਨਾਂ ਦਾ ਨੌਜਵਾਨ ਉਸਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਗਲਤ ਸੰਬੰਧ ਬਣਾਉਂਦਾ ਰਿਹਾ ਅਤੇ ਉਸਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਇਸੀ ਕਾਰਨ ਉਹ ਖੁਦਕੁਸ਼ੀ ਲਈ ਮਜਬੂਰ ਹੋਈ।

ਥਾਣਾ ਡੇਹਲੋਂ ਦੀ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਮੰਗਲਵਾਰ ਦੇਰ ਰਾਤ ਮਨਜੀਤ ਸਿੰਘ ਉਰਫ਼ ਜੀਤ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 ਅਤੇ 108 ਹੇਠ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande