ਹਰਿਆਣਾ ਵਿੱਚ ਸਾਬਕਾ ਫੌਜੀਆਂ ਲਈ ਸਮਰਪਿਤ ਕਾਲ ਸੈਂਟਰ ਦੀ ਸ਼ੁਰੂਆਤ
ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਸਾਬਕਾ ਫੌਜੀਆਂ, ਨਿਮ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਇੱਕ ਸਮਰਪਿਤ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾ
ਹਰਿਆਣਾ ਵਿੱਚ ਸਾਬਕਾ ਫੌਜੀਆਂ ਲਈ ਸਮਰਪਿਤ ਕਾਲ ਸੈਂਟਰ ਦੀ ਸ਼ੁਰੂਆਤ


ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਸਾਬਕਾ ਫੌਜੀਆਂ, ਨਿਮ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਇੱਕ ਸਮਰਪਿਤ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੌਜੀ ਅਤੇ ਨਿਮ ਫੌਜੀ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇਂਦਰ ਕੁਮਾਰ ਨੇ ਦੱਸਿਆ ਕਿ ਇਹ ਕਦਮ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਆਦੇਸ਼ਾਂ ਅਨੁਸਾਰ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕਾਲ ਸੈਂਟਰ ਦਾ ਮੁੱਖ ਉਦੇਸ਼ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਸੇਵਾਵਾਂ, ਸਕੀਮਾਂ ਅਤੇ ਸਹੂਲਤਾਂ ਨਾਲ ਸੰਬੰਧਿਤ ਜਾਣਕਾਰੀ ਆਸਾਨੀ ਨਾਲ ਅਤੇ ਸਮੇਂ ਸਿਰ ਉਪਲਬਧ ਕਰਵਾਉਣਾ ਹੈ। ਕਾਲ ਸੈਂਟਰ ਦਾ ਸਫਲ ਸੰਚਾਲਨ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਰਾਹੀਂ ਲੋਕ ਆਪਣੀਆਂ ਸ਼ਿਕਾਇਤਾਂ ਦਾ ਹੱਲ ਅਤੇ ਲੋੜੀਂਦਾ ਮਾਰਗਦਰਸ਼ਨ ਪ੍ਰਾਪਤ ਕਰ ਸਕਣਗੇ।

ਉਨ੍ਹਾਂ ਨੇ ਦੱਸਿਆ ਕਿ ਸਾਬਕਾ ਫੌਜੀ, ਨਿਮ ਫੌਜੀ ਅਤੇ ਉਨ੍ਹਾਂ ਦੇ ਪਰਿਵਾਰ ਸੋਮਵਾਰ ਤੋਂ ਸ਼ਨਿਵਾਰ ਤੱਕ ਸਵੇਰੇ 9:30 ਵਜੇ ਤੋਂ ਸ਼ਾਮ 5:30 ਵਜੇ ਤੱਕ (ਸਰਕਾਰੀ ਛੁੱਟੀਆਂ ਤੋਂ ਇਲਾਵਾ) ਕਾਲ ਸੈਂਟਰ ਦੇ ਨੰਬਰ 0172-5210277 ‘ਤੇ ਸੰਪਰਕ ਕਰ ਸਕਦੇ ਹਨ। ਵਿਜੇਂਦਰ ਕੁਮਾਰ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਦਾ ਜਲਦ ਤੇ ਪ੍ਰਭਾਵਸ਼ਾਲੀ ਹੱਲ ਪ੍ਰਾਪਤ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande