ਪੰਜਾਬ : 'ਆਪ' ਸੰਸਦ ਮੈਂਬਰ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ, ਸਿਆਸਤ ਗਰਮਾਈ
ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਅਦਾਰਿਆਂ ''ਤੇ ਈਡੀ ਦੀ ਛਾਪੇਮਾਰ ਨੇ ਸੂਬੇ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਡਾਇਰੈਕਟਰ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਆਮ ਆਦਮੀ ਪਾ
ਚੋਣਾਂ


ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਅਦਾਰਿਆਂ 'ਤੇ ਈਡੀ ਦੀ ਛਾਪੇਮਾਰ ਨੇ ਸੂਬੇ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਡਾਇਰੈਕਟਰ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਈਡੀ ਦੀਆਂ ਟੀਮਾਂ ਨੇ ਅਸ਼ੋਕ ਮਿੱਤਲ ਦੇ ਨੌਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਅੱਜ ਸਵੇਰੇ ਕਰੀਬ 7:30 ਵਜੇ ਸ਼ੁਰੂ ਹੋਈ। ਦਿੱਲੀ ਤੋਂ ਈਡੀ ਦੀਆਂ ਟੀਮਾਂ ਜਲੰਧਰ ਸਥਿਤ ਉਨ੍ਹਾਂ ਦੇ ਘਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਗੁਰੂਗ੍ਰਾਮ ਸਮੇਤ ਹੋਰ ਟਿਕਾਣਿਆਂ 'ਤੇ ਪਹੁੰਚੀਆਂ।

ਇਸ ਛਾਪੇਮਾਰੀ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕਾਰਵਾਈ ਦੀ ਨਿੰਦਾ ਕਰਦੇ ਹੋਏ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ ਪੰਜਾਬ ਦੀ ਭਾਜਪਾ ਚੋਣ ਤਿਆਰੀ ਸ਼ੁਰੂ। ਟਿਪੀਕਲ ਮੋਦੀ ਸਟਾਈਲ... ਅਸੀਂ ਉਹ ਪੱਤੇ ਨਹੀਂ ਹਾਂ ਜੋ ਟਾਹਣੀ ਤੋਂ ਟੁੱਟ ਕੇ ਡਿੱਗ ਜਾਣਗੇ; ਤੂਫਾਨਾਂ ਨੂੰ ਕਹਿ ਦਿਓ ਆਪਣੀ ਔਕਾਤ ਵਿੱਚ ਰਹਿਣ।ਇਸ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਵਾਬ ਦਿੰਦੇ ਹੋਏ ਲਿਖਿਆ, ਤੁਹਾਡੀ ਪਾਰਟੀ ਚੋਰਾਂ ਅਤੇ ਲੁਟੇਰਿਆਂ ਦੀ ਪਾਰਟੀ ਹੈ। ਗੰਦਗੀ ਸਾਫ਼ ਹੋਵੇਗੀ। 'ਆਪ' ਨੇਤਾ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਕਿ ਅਸ਼ੋਕ ਮਿੱਤਲ 'ਤੇ ਈਡੀ ਦੀ ਰੇਡ ਪਿੱਛੇ ਰਾਘਵ ਚੱਢਾ ਹੈ। ਹਾਲਾਂਕਿ, ਚੱਢਾ ਨੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਈਡੀ ਦੀ ਕਾਰਵਾਈ ਦੇ ਵਿਚਕਾਰ ਆਗੂਆਂ ਦੇ ਬਿਆਨਾਂ ਦੀ ਭਰਮਾਰ ਸ਼ੁਰੂ ਹੋ ਗਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande