ਪੰਜਾਬ : ਫਤਿਹਗੜ੍ਹ ਸਾਹਿਬ ’ਚ ਸ਼ਰਧਾਲੂਆਂ ਦੀ ਬੱਸ ਪਲਟੀ, 6 ਦੀ ਮੌਤ, ਦੋ ਦਰਜਨ ਤੋਂ ਵੱਧ ਜਖ਼ਮੀ
ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)। ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ, ਜਦੋਂ ਕਿ ਦੋ ਦਰਜਨ ਤੋਂ ਵੱਧ ਸ਼ਰਧਾਲ
ਹਾਦਸੇ ਦਾ ਸ਼ਿਕਾਰ ਹੋਈ ਸ਼ਰਧਾਲੂਆਂ ਦੀ ਬੱਸ


ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)। ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ, ਜਦੋਂ ਕਿ ਦੋ ਦਰਜਨ ਤੋਂ ਵੱਧ ਸ਼ਰਧਾਲੂ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਸ਼ਰਧਾਲੂ ਆਨੰਦਪੁਰ ਸਾਹਿਬ ਵਿਸਾਖੀ ਮੇਲੇ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਦੇਰ ਰਾਤ 35 ਤੋਂ 40 ਸ਼ਰਧਾਲੂਆਂ ਨਾਲ ਭਰੀ ਬੱਸ ਚੁੰਨੀ ਮੋਰਿੰਡਾ ਰੋਡ ਉੱਤੇ ਪਿੰਡ ਮੈਣ ਮਾਜਰੀ ਨੇੜੇ ਪਲਟ ਗਈ। ਇਸ ਹਾਦਸੇ ਵਿਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 25 ਤੋਂ 30 ਸ਼ਰਧਾਲੂ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਫਤਹਿਗੜ੍ਹ ਸਾਹਿਬ ਤੇ ਬਸੀ ਪਠਾਣਾਂ ਦੇ ਹਸਪਤਾਲਾਂ ਵਿੱਚ ਪਹੁੰਚਾਇਆ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹੋਰ ਅਧਿਕਾਰਤ ਵੇਰਵਿਆਂ ਦੀ ਉਡੀਕ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande