ਫਿਰੋਜ਼ਪੁਰ ’ਚ ਸੜਕ ਹਾਦਸੇ ’ਚ ਮਹਿਲਾ ਅਧਿਆਪਕਾ ਦੀ ਮੌਤ, ਯੂਨੀਅਨ ਪ੍ਰਧਾਨ ਗੰਭੀਰ ਜ਼ਖਮੀ
ਫਿਰੋਜ਼ਪੁਰ, 15 ਅਪ੍ਰੈਲ (ਹਿੰ.ਸ.)| ਫਿਰੋਜ਼ਪੁਰ ਵਿੱਚ ਬੁੱਧਵਾਰ ਸਵੇਰੇ ਇੱਕ ਦਿਲ ਦਹਲਾ ਦੇਣ ਵਾਲੇ ਸੜਕ ਹਾਦਸੇ ਵਿੱਚ ਇੱਕ ਮਹਿਲਾ ਅਧਿਆਪਕਾ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਅਧਿਆਪਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਕਾਜਲ ਵਜੋਂ ਹੋਈ ਹੈ, ਜਦਕਿ ਜ਼ਖਮੀ ਵਿਅਕਤੀ ਦੀਪਕ ਕੰਬੋਜ ਹਨ,
ਮ੍ਰਿਤਕ ਮਹਿਲਾ ਅਧਿਆਪਕਾ ਦੀ ਫਾਈਲ ਫੋਟੋ।


ਫਿਰੋਜ਼ਪੁਰ, 15 ਅਪ੍ਰੈਲ (ਹਿੰ.ਸ.)| ਫਿਰੋਜ਼ਪੁਰ ਵਿੱਚ ਬੁੱਧਵਾਰ ਸਵੇਰੇ ਇੱਕ ਦਿਲ ਦਹਲਾ ਦੇਣ ਵਾਲੇ ਸੜਕ ਹਾਦਸੇ ਵਿੱਚ ਇੱਕ ਮਹਿਲਾ ਅਧਿਆਪਕਾ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਅਧਿਆਪਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਮ੍ਰਿਤਕ ਦੀ ਪਛਾਣ ਕਾਜਲ ਵਜੋਂ ਹੋਈ ਹੈ, ਜਦਕਿ ਜ਼ਖਮੀ ਵਿਅਕਤੀ ਦੀਪਕ ਕੰਬੋਜ ਹਨ, ਜੋ 6635 ਈਟੀਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਨ।

ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਅਧਿਆਪਕ ਐਕਟਿਵਾ ‘ਤੇ ਸਵਾਰ ਹੋ ਕੇ ਸਕੂਲ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇੱਕ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਜਲ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਦੂਜੇ ਪਾਸੇ, ਦੀਪਕ ਕੰਬੋਜ ਨੂੰ ਗੰਭੀਰ ਸੱਟਾਂ ਲੱਗੀਆ ਹਨ। ਉਨ੍ਹਾਂ ਨੂੰ ਤੁਰੰਤ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande