ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ
ਮੋਹਾਲੀ, 15 ਅਪ੍ਰੈਲ (ਹਿੰ.ਸ.)| ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 12226 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਸਪਲਾਈ ਕ
ਮੰਡੀ ਦਾ ਦੌਰਾ ਕਰਦੇ ਹੋਏ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ।


ਮੋਹਾਲੀ, 15 ਅਪ੍ਰੈਲ (ਹਿੰ.ਸ.)| ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 12226 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1490 ਮੀਟਿ੍ਕ ਟਨ ਕਣਕ ਦੀ ਢੁਆਈ ਕਰਕੇ ਗੁਦਾਮਾਂ ਵਿਚ ਭੰਡਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਲਏ ਗਏ ਸੈਂਪਲਾਂ ਦਾ ਵਿਸ਼ਲੇਸ਼ਣ ਭਾਰਤੀ ਖਾਦ ਨਿਗਮ ਦੇ ਖੇਤਰੀ ਦਫ਼ਤਰ ਦੀ ਚੰਡੀਗੜ੍ਹ ਲੈਬਾਰਟਰੀ ਵਿਖੇ ਕੀਤਾ ਗਿਆ। ਇਸ ਵਿਸ਼ਲੇਸ਼ਣ ਦਾ ਨਤੀਜਾ ਕਲ੍ਹ ਤਕ ਆਉਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਫ਼ਸਰਾਂ ਦੁਆਰਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਲਗਾਤਾਰ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਨਿਰੀਖਕਾਂ ਨੂੰ ਖਰੀਦ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਸੰਵੇਦਨਸ਼ੀਲਤਾ ਨਾਲ ਵਿਚਾਰ ਕੇ ਹਲ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ ਆਮਦ ਦਾ ਵੱਡਾ ਹਿੱਸਾ ਖਰੀਦ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੁਆਰਾ ਵੇਚੀ ਗਈ ਫਸਲ ਦਾ ਹਰ ਦਾਣਾ ਖਰੀਦਣ ਦੇ ਸਰਕਾਰ ਦੇ ਸੰਕਲਪ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਨਦੇਹੀ ਨਾਲ ਲਗਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿਕੱਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸੇ ਕਿਸਮ ਦੀ ਦਿਕੱਤ ਆਉਣ ਤੇ ਉਹ ਜਿਲ੍ਹਾ ਕੰਟਰੋਲਰ ਨੂੰ ਸਿਧਾ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande