ਸਟਾਲਿਨ ਨੇ ਹੱਦਬੰਦੀ ਬਿੱਲ ਦੀਆਂ ਕਾਪੀਆਂ ਸਾੜੀਆਂ
ਨਮੱਕਲ, 16 ਅਪ੍ਰੈਲ (ਹਿੰ.ਸ.)। ਡੀਐਮਕੇ ਮੁਖੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਅੱਜ ਹੱਦਬੰਦੀ ਬਿੱਲ, 2026 ਦੀਆਂ ਕਾਪੀਆਂ ਸਾੜਦੇ ਹੋਏ ਸੰਸਦ ਦੇ ਵਿਸ਼ੇਸ਼ ਸੈਸ਼ਨ ਖਿਲਾਫ਼ ਵਿਰੋਧ ਦਰਜ ਕਰਵਾਇਆ ਹੈ। ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ ਔਰਤਾਂ ਲਈ
ਸਟਾਲਿਨ ਨੇ ਹੱਦਬੰਦੀ ਬਿੱਲ ਦੀਆਂ ਕਾਪੀਆਂ ਸਾੜੀਆਂ


ਨਮੱਕਲ, 16 ਅਪ੍ਰੈਲ (ਹਿੰ.ਸ.)। ਡੀਐਮਕੇ ਮੁਖੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਅੱਜ ਹੱਦਬੰਦੀ ਬਿੱਲ, 2026 ਦੀਆਂ ਕਾਪੀਆਂ ਸਾੜਦੇ ਹੋਏ ਸੰਸਦ ਦੇ ਵਿਸ਼ੇਸ਼ ਸੈਸ਼ਨ ਖਿਲਾਫ਼ ਵਿਰੋਧ ਦਰਜ ਕਰਵਾਇਆ ਹੈ। ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ ਔਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਬਿੱਲ ਅਤੇ ਹੱਦਬੰਦੀ ਬਿੱਲ, 2026 ਪੇਸ਼ ਕੀਤੇ ਜਾਣੇ ਹਨ।

ਮਹਿਲਾ ਰਾਖਵਾਂਕਰਨ ਸੋਧ ਬਿੱਲ ਦਾ ਵਿਰੋਧੀ ਪਾਰਟੀਆਂ ਨੇ ਪੂਰਾ ਸਮਰਥਨ ਕੀਤਾ ਹੈ, ਪਰ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ। ਖਾਸ ਕਰਕੇ, ਡੀਐਮਕੇ ਮੁਖੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਸ਼ੁਰੂ ਤੋਂ ਹੀ ਇਸ ਬਿੱਲ ਦਾ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਬਿੱਲ ਦੇ ਵਿਰੋਧ ਵਿੱਚ ਤਾਮਿਲਨਾਡੂ ਭਰ ਦੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਦਾ ਸੱਦਾ ਦਿੱਤਾ ਹੈ।

ਨਮੱਕਲ ਜ਼ਿਲ੍ਹੇ ਵਿੱਚ ਚੋਣ ਪ੍ਰਚਾਰ ਦੌਰਾਨ, ਮੁੱਖ ਮੰਤਰੀ ਸਟਾਲਿਨ ਨੇ ਕਾਲੀ ਕਮੀਜ਼ ਪਹਿਨ ਕੇ, ਕਾਲਾ ਝੰਡਾ ਲਹਿਰਾਇਆ ਅਤੇ ਹੱਦਬੰਦੀ ਬਿੱਲ ਦੀਆਂ ਕਾਪੀਆਂ ਸਾੜੀਆਂ, ਲੜਾਂਗੇ, ਲੜਾਂਗੇ... ਤਾਮਿਲਨਾਡੂ ਲੜੇਗਾ... ਅਸੀਂ ਇਕੱਠੇ ਜਿੱਤਾਂਗੇ... ਵਰਗੇ ਨਾਅਰੇ ਲਗਾਏ। ਮੁੱਖ ਮੰਤਰੀ ਸਟਾਲਿਨ ਨੇ ਐਕਸ 'ਤੇ ਲਿਖਿਆ, ਤਾਮਿਲਨਾਡੂ ਵਿੱਚ ਵਿਰੋਧ ਦੀ ਅੱਗ ਨੂੰ ਫੈਲਣ ਦਿਓ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande