
ਵਿਧਾਇਕ ਕੁਲਵੰਤ ਸਿੰਘ ਵੱਲੋਂ ਸਨੇਟਾ ਤੋਂ ਸ਼ਰਧਾਲੂਆਂ ਦੀ ਰਵਾਨਗੀ
ਮੋਹਾਲੀ, 16 ਅਪ੍ਰੈਲ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ 22ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਪਿੰਡ ਸਨੇਟਾ ਤੋਂ 42 ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਲਈ ਰਵਾਨਾ ਹੋਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਸਰਬਪੱਖੀ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਵਿਕਾਸ ਕਾਰਜਾਂ ਅਤੇ ਉਦਘਾਟਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਹੋਰ ਤੇਜ਼ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੱਖ-ਵੱਖ ਜ਼ੋਨ ਇੰਚਾਰਜਾਂ ਕੋਲ ਰਜਿਸਟਰੇਸ਼ਨ ਕਰਵਾ ਰਹੇ ਹਨ, ਤਾਂ ਜੋ ਉਹ ਵੀ ਇਸ ਯਾਤਰਾ ਦਾ ਲਾਭ ਲੈ ਸਕਣ। ਇਸ ਯਾਤਰਾ ਨਾਲ ਜਿੱਥੇ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਮਹਿਸੂਸ ਕਰਦੇ ਹਨ, ਉੱਥੇ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੋ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਦਾ ਕੰਮ ਵੀ ਵੱਡੇ ਪੱਧਰ ‘ਤੇ ਚੱਲ ਰਿਹਾ ਹੈ ਅਤੇ ਵਾਰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਰਮਨਪ੍ਰੀਤ ਕੌਰ ਕੁੰਬੜਾ, ਅਵਤਾਰ ਸਿੰਘ ਮੋਲੀ ਬੈਦਵਾਣ, ਹਰਮੇਸ਼ ਸਿੰਘ ਕੁੰਬੜਾ, ਗੁਰਦੇਸ਼ ਸਿੰਘ ਸਰਪੰਚ, ਮਨਜੀਤ ਕੌਰ ਪੰਚ, ਨਿਰਮੈਲ ਸਿੰਘ, ਰਾਮਪਾਲ ਸਿੰਘ ਪੰਚ, ਅੱਲਾ ਦਿੱਤਾ ਪੰਚ, ਮਹੀਪਾਲ ਪੰਚ, ਬਲਕਾਰ ਸਿੰਘ ਕਾਕਾ ਪੰਚ, ਰੌਸ਼ਨ ਅਲੀ, ਚੌਧਰੀ ਰਮੇਸ਼ਵਰ ਅਤੇ ਅਮੀਰ ਖਾਨ ਸਮੇਤ ਹੋਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH