ਅੰਮ੍ਰਿਤਸਰ ‘ਚ ਘਰ ਨੂੰ ਲੱਗੀ ਭਿਆਨਕ ਅੱਗ
ਅੰਮ੍ਰਿਤਸਰ, 16 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਸਥਿਤ ਘਰ ਨੂੰ ਵੀਰਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਅੰਦਰ ਜਲ ਰਹੇ ਇੱਕ ਚਿਰਾਗ ਤੋਂ ਅੱਗ ਭੜਕ ਉੱਠੀ ਅਤੇ ਦੇਖਦੇ ਹੀ ਦੇਖਦੇ ਪੂਰੀ ਇਮਾਰਤ ਨੂੰ ਆਪਣੀ ਲਪੇਟ ‘ਚ ਲੈ
ਅੰਮ੍ਰਿਤਸਰ ‘ਚ ਘਰ ਨੂੰ ਲੱਗੀ ਭਿਆਨਕ ਅੱਗ


ਅੰਮ੍ਰਿਤਸਰ, 16 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਸਥਿਤ ਘਰ ਨੂੰ ਵੀਰਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਅੰਦਰ ਜਲ ਰਹੇ ਇੱਕ ਚਿਰਾਗ ਤੋਂ ਅੱਗ ਭੜਕ ਉੱਠੀ ਅਤੇ ਦੇਖਦੇ ਹੀ ਦੇਖਦੇ ਪੂਰੀ ਇਮਾਰਤ ਨੂੰ ਆਪਣੀ ਲਪੇਟ ‘ਚ ਲੈ ਲਿਆ। ਸਥਾਨਕ ਲੋਕਾਂ ਦੇ ਮੁਤਾਬਕ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ‘ਚ ਸਾਰੀ ਬਿਲਡਿੰਗ ਸੜ ਕੇ ਸੁਆਹ ਹੋ ਗਈ। ਅੱਗ ਦੀ ਭਿਆਨਕਤਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਲਗਭਗ ਚਾਰ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ, ਪਰ ਤਦ ਤੱਕ ਵੱਡਾ ਨੁਕਸਾਨ ਹੋ ਚੁੱਕਾ ਸੀ। ਪੀੜਤ ਪਰਿਵਾਰ ਦੇ ਅਨੁਸਾਰ ਇਸ ਹਾਦਸੇ ‘ਚ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਘਰ ਵਿੱਚ ਖੜ੍ਹੀਆਂ ਦੋ ਗੱਡੀਆਂ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਗਈਆਂ, ਜਦਕਿ ਹੋਰ ਕੀਮਤੀ ਸਮਾਨ ਵੀ ਅੱਗ ਦੀ ਭੇਟ ਚੜ੍ਹ ਗਿਆ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਜਾਇਦਾਦ ਤਬਾਹ ਹੋ ਗਈ ਹੈ।

ਪਰਿਵਾਰ ਦਾ ਦਾਅਵਾ ਹੈ ਕਿ ਘਰ ਵਿੱਚ ਪੀਰਾਂ ਦੀ ਥਾਂ ‘ਤੇ ਚਿਰਾਗ ਜਲ ਰਿਹਾ ਸੀ, ਜਿਸ ਤੋਂ ਅੱਗ ਲੱਗਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਬਾਰੇ ਅਜੇ ਅਧਿਕਾਰਕ ਤੌਰ ‘ਤੇ ਪੁਸ਼ਟੀ ਨਹੀਂ ਹੋਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀ ਬਲਦੇਵ ਰਾਜ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਘਰ ਕ੍ਰਿਸ਼ਨ ਲਾਲ ਦਾ ਹੈ ਅਤੇ ਅੱਗ ਕਾਰਨ ਵੱਡਾ ਨੁਕਸਾਨ ਹੋਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande