
ਬਟਾਲਾ, 16 ਅਪ੍ਰੈਲ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ ’ਚ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇੱਥੋਂ ਦੀ ਨਗਰ
ਨਿਗਮ ਵੱਲੋਂ 95.72 ਕਰੋੜ ਰੁਪਏ ਦਾ
ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ
ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ
ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ
ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ
ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।
ਇਸ ਮੌਕੇ ਮੁੱਖ
ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਅਕਾਲੀ-ਕਾਂਗਰਸ ਦੀ ਤਿੰਨ ਪੀੜ੍ਹੀਆਂ ਤੋਂ ਚੱਲ
ਰਹੀ ਲੁੱਟ ਦਾ ਅੰਤ ਕਰ ਦਿੱਤਾ ਅਤੇ ਸਾਲ 2027 ਵਿੱਚ ਵੀ ਇਨ੍ਹਾਂ ਨੂੰ ਵਾਪਸੀ ਨਹੀਂ ਕਰਨ ਦੇਣਗੇ, ਜਦੋਂ ਕਿ ਪਿਛਲੀਆਂ ਸਰਕਾਰਾਂ 'ਤੇ ਆਪਣੇ-ਆਪ ਨੂੰ ਬਚਾਉਣ ਲਈ ਜਾਣਬੁੱਝ ਕੇ ਬੇਅਦਬੀ
ਵਿਰੋਧੀ ਕਾਨੂੰਨਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਰਵਾਇਤੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਆਮ
ਲੋਕਾਂ ਤੋਂ ਦੂਰ ਹੋ ਗਈਆਂ ਸਨ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਦਕਿ ਉਨ੍ਹਾਂ
ਦੀ ਸਰਕਾਰ ਸ਼ਾਸਨ ਪ੍ਰਦਾਨ ਕਰਨ ਅਤੇ ਜਵਾਬਦੇਹੀ ਦੇ ਸੁਮੇਲ ਨਾਲ ਅੱਗੇ ਵਧ ਰਹੀ ਹੈ।
ਕਈ ਪ੍ਰਮੁੱਖ ਵਿਕਾਸ
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ
ਸਿੰਘ ਮਾਨ ਨੇ ਕਿਹਾ, ਅਕਾਲੀਆਂ ਨੇ
ਜਾਣਬੁੱਝ ਕੇ ਬੇਅਦਬੀ ਵਿਰੁੱਧ ਕਮਜ਼ੋਰ ਕਾਨੂੰਨ ਬਣਾਇਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ
ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਨਾ ਮਿਲੇ। ਉਨ੍ਹਾਂ ਅੱਗੇ
ਕਿਹਾ, ਇਹ ਆਗੂ ਇਹ ਵੀ
ਡਰਦੇ ਸਨ ਕਿ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਅਪਰਾਧ ਦੀ ਸਜ਼ਾ ਮਿਲੇਗੀ ਜਿਸ ਕਾਰਨ ਇਨ੍ਹਾਂ ਨੇ
ਕਾਨੂੰਨ ਹੀ ਕਮਜ਼ੋਰ ਬਣਾ ਦਿੱਤਾ।
ਆਪਣੇ ਸੰਬੋਧਨ ਵਿੱਚ
ਸੀਨੀਅਰ 'ਆਪ' ਆਗੂ ਮਨੀਸ਼ ਸਿਸੋਦੀਆ ਨੇ ਕਿਹਾ, ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ
ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਅੱਗੇ
ਕਿਹਾ, ਭਗਵੰਤ ਸਿੰਘ ਮਾਨ
ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਜਦੋਂ ਕਿ ਬਾਕੀ ਸਾਰੇ
ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ
ਕੰਮ ਕਰ ਰਹੇ ਹਨ।
ਮਨੀਸ਼ ਸਿਸੋਦੀਆ ਨੇ
ਕਿਹਾ, ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਦੇਸ਼ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਨ੍ਹਾਂ ਨੇ ਲੋਕਾਂ ਨੂੰ
ਆਪਣੀਆਂ ਵੋਟਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ
ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH