ਨਸ਼ਾ ਤਸਕਰਾਂ ਦੀ ਤਲਾਸ਼ ਦੌਰਾਨ ਪੁਲਿਸ ਪਾਰਟੀ ’ਤੇ ਹਮਲਾ, ਸਬ ਇੰਸਪੈਕਟਰ ਸਮੇਤ ਕਈ ਜਖਮੀ
ਖਰੜ ਪੁਲਿਸ ਵੱਲੋਂ 6 ਮੁਲਜ਼ਮ ਗ੍ਰਿਫਤਾਰ, 4 ਅਜੇ ਵੀ ਫਰਾਰ ਖਰੜ, 16 ਅਪ੍ਰੈਲ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਖਰੜ ਪੁਲਿਸ ਨੂੰ ਪਿੰਡ ਹਰਲਾਲਪੁਰ ਵਿੱਚ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ
ਖਰੜ ਪੁਲਿਸ ਥਾਣੇ ਦੇ ਐਸ.ਐਚ.ਓ. ਜਾਣਕਾਰੀ ਦਿੰਦੇ ਹੋਏ।


ਖਰੜ ਪੁਲਿਸ ਵੱਲੋਂ 6 ਮੁਲਜ਼ਮ ਗ੍ਰਿਫਤਾਰ, 4 ਅਜੇ ਵੀ ਫਰਾਰ

ਖਰੜ, 16 ਅਪ੍ਰੈਲ (ਹਿੰ.ਸ.)|

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਖਰੜ ਪੁਲਿਸ ਨੂੰ ਪਿੰਡ ਹਰਲਾਲਪੁਰ ਵਿੱਚ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰ ਰਹੀ ਸੀ। ਇਸ ਦੌਰਾਨ ਅਚਾਨਕ 8 ਤੋਂ 10 ਹਮਲਾਵਰਾਂ ਵੱਲੋਂ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਸਬ ਇੰਸਪੈਕਟਰ ਸਮੇਤ ਕਈ ਪੁਲਿਸ ਅਧਿਕਾਰੀ ਜਖਮੀ ਹੋ ਗਏ। ਜਖਮੀਆਂ ਨੂੰ ਤੁਰੰਤ ਇਲਾਜ ਲਈ ਖਰੜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਹਮਲੇ ਵਿੱਚ ਸ਼ਾਮਲ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 4 ਮੁਲਜ਼ਮ ਅਜੇ ਵੀ ਫਰਾਰ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਤਲਾਸ਼ ਜਾਰੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande