ਬਠਿੰਡਾ ’ਚ ਹਥਿਆਰਾਂ ਦੇ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪੋਸਟਾਂ ਸਬੰਧੀ ਮਨਾਹੀ ਦਾ ਹੁਕਮ
ਬਠਿੰਡਾ, 15 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜ
ਬਠਿੰਡਾ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ


ਬਠਿੰਡਾ, 15 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਵਡਿਆਈ, ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ।

ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡਿਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ।ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਾਰਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ 'ਤੇ ਲਾਗੂ ਨਹੀਂ ਹੋਵੇਗਾ।

ਇੱਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਇਹ ਹੁਕਮ 9 ਜੂਨ 2025 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande