ਪਟਿਆਲਾ : ਸਾਕੇਤ ਨਸ਼ਾ ਛੁਡਾਊ ਕੇਂਦਰ ਵਿਖੇ ਫਾਸਟ ਫੂਡ ਸਕਿੱਲ ਟ੍ਰੇਨਿੰਗ ਦੇ ਤੀਜੇ ਬੈਚ ਦੀ ਸ਼ੁਰੂਆਤ
ਪਟਿਆਲਾ, 16 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਮਿਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਜੀਵਨ ਦੀਆਂ ਲੀਹਾਂ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਇਸੇ ਲੜੀ ਤਹਿਤ ਸਾਕੇਤ ਨਸ਼ਾ ਛੁਡਾਊ ਅ
ਸਾਕੇਤ ਨਸ਼ਾ ਛੁਡਾਊ ਕੇਂਦਰ ਵਿਖੇ ਫਾਸਟ ਫੂਡ ਸਕਿੱਲ ਟ੍ਰੇਨਿੰਗ ਦੇ ਤੀਜੇ ਬੈਚ ਦੀ ਸ਼ੁਰੂਆਤ


ਪਟਿਆਲਾ, 16 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਮਿਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਜੀਵਨ ਦੀਆਂ ਲੀਹਾਂ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਇਸੇ ਲੜੀ ਤਹਿਤ ਸਾਕੇਤ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਪਟਿਆਲਾ ਵਿਖੇ ਆਰਐਸਈਟੀਆਈ ਪਟਿਆਲਾ ਦੇ ਸਹਿਯੋਗ ਨਾਲ ਫਾਸਟ ਫੂਡ ਸਕਿੱਲ ਟ੍ਰੇਨਿੰਗ ਕੋਰਸ ਦੇ ਤੀਜੇ ਬੈਚ ਦੀ ਸ਼ੁਰੂਆਤ ਕੀਤੀ ਗਈ।

ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕੇਂਦਰ ਵਿੱਚ ਇਲਾਜ ਅਧੀਨ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਦੇ ਪੈਰਾਂ ਸਿਰ ਖੜ੍ਹਾ ਕਰਨਾ ਹੈ। ਇਹ ਸਾਰੀ ਸਿਖਲਾਈ ਅਤੇ ਸਰਟੀਫਿਕੇਸ਼ਨ ਆਰਸੇਟੀ ਪਟਿਆਲਾ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਉਮੀਦਵਾਰਾਂ ਦਾ ਹੌਸਲਾ ਵਧਾਉਂਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਵੱਖ-ਵੱਖ ਵਿਭਾਗਾਂ ਦਾ ਅਹਿਮ ਯੋਗਦਾਨ ਰਿਹਾ ਹੈ।

ਸਤਿੰਦਰ ਸਿੰਘ, ਡਿਪਟੀ ਸੀ.ਈ.ਓ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਪਟਿਆਲਾ ਵੱਲੋਂ ਇਹ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਸਿਖਲਾਈ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਮਿਲ ਸਕਣ। ਸਾਕੇਤ ਸੈਂਟਰ ਮੁਖੀ ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਸਿਖਲਾਈ ਦੇਣ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਨੁਸ਼ਾਸਨ ਅਤੇ ਲਗਨ ਨਾਲ ਕੰਮ ਸਿੱਖਣ ਲਈ ਪ੍ਰੇਰਿਤ ਕੀਤਾ।

ਹਰਦੀਪ ਰਾਏ ਆਰਸੇਟੀ ਪਟਿਆਲਾ ਨੇ ਸਿਖਲਾਈ ਦੇ ਤਕਨੀਕੀ ਪੱਖਾਂ ਅਤੇ ਭਵਿੱਖ ਵਿੱਚ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਮਿਲਣ ਵਾਲੀ ਵਿੱਤੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਟ੍ਰੇਨਿੰਗ ਦਾ ਉਦੇਸ਼ ਸਿਰਫ਼ ਨਸ਼ਾ ਛੁਡਾਉਣਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਸਮਾਜ ਵਿੱਚ ਸਤਿਕਾਰਯੋਗ ਸਥਾਨ ਦਿਵਾਉਣਾ ਹੈ। ਫਾਸਟ ਫੂਡ ਦਾ ਇਹ ਕੋਰਸ ਇਨ੍ਹਾਂ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਇਸ ਮੌਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਸਾਕੇਤ ਸੈਂਟਰ ਦੇ ਨੁਮਾਇੰਦੇ ਹਾਜ਼ਰ ਸੀ, ਜਿਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਅਜਿਹੇ ਰੁਜ਼ਗਾਰ ਮੁਖੀ ਕੋਰਸ ਜਾਰੀ ਰੱਖੇ ਜਾਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande