
ਚੰਡੀਗੜ੍ਹ, 16 ਅਪ੍ਰੈਲ (ਹਿੰ.ਸ.)। ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਵਿੱਚ ਸਕੱਤਰੇਤ ਅਤੇ ਦੋ ਉਡਾਣਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਕਈ ਨਾਮੀ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ ਹੈ। ਈਮੇਲ ਵਿੱਚ ਸਕੱਤਰੇਤ ਅਤੇ ਦੋ ਉਡਾਣਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਸਾਵਧਾਨੀ ਵਜੋਂ ਸਾਰੇ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਸਕੂਲ ਕੰਪਲੈਕਸਾਂ ਦੀ ਡੂੰਘਾਈ ਨਾਲ ਤਲਾਸ਼ੀ ਲੈ ਰਹੀਆਂ ਹਨ। ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਪ੍ਰਬੰਧਕਾਂ ਨੇ ਲਾਜ਼ਮੀ ਕਦਮ ਚੁੱਕੇ ਅਤੇ ਕਈ ਥਾਵਾਂ ‘ਤੇ ਬੱਚਿਆਂ ਨੂੰ ਸਮੇਂ ਤੋਂ ਪਹਿਲਾਂ ਛੁੱਟੀ ਦੇ ਦਿੱਤੀ ਗਈ।
ਪੁਲਿਸ ਅਧਿਕਾਰੀਆਂ ਮੁਤਾਬਕ ਫਿਲਹਾਲ ਕਿਸੇ ਵੀ ਸਕੂਲ ਤੋਂ ਕੋਈ ਸੰਦੇਹਜਨਕ ਵਸਤੂ ਮਿਲਣ ਦੀ ਸੂਚਨਾ ਨਹੀਂ ਹੈ। ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸਕੂਲਾਂ ਦੇ ਆਲੇ-ਦੁਆਲੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ