ਅੰਮ੍ਰਿਤਸਰ ‘ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ, 16 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੁੱਲਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਬੀਤੀ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ (33) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਚਿਕਨ ਸ਼ਾਪ ਦੇ ਬਾਹਰ ਗੱਡੀ ਵਿੱ
ਅੰਮ੍ਰਿਤਸਰ ‘ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ


ਅੰਮ੍ਰਿਤਸਰ, 16 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੁੱਲਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਬੀਤੀ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ (33) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਚਿਕਨ ਸ਼ਾਪ ਦੇ ਬਾਹਰ ਗੱਡੀ ਵਿੱਚ ਬੈਠੇ ਹੋਏ ਸਨ, ਜਦੋਂ ਹਮਲਾਵਰ ਅਚਾਨਕ ਮੌਕੇ ‘ਤੇ ਪਹੁੰਚੇ ਅਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੰਭੀਰ ਰੂਪ ਵਿੱਚ ਜ਼ਖਮੀ ਮਨਜੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰ ਮਲਕੀਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਮੁਤਾਬਕ ਸਾਲ 2024 ਵਿੱਚ ਵੀ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਹੋਇਆ ਸੀ, ਪਰ ਰੰਜਿਸ਼ ਖਤਮ ਨਹੀਂ ਹੋਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਮਲਾਵਰ ਇਲਾਕੇ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਦਾ ਸਬੰਧ ਗੈਂਗਸਟਰ ਗਤੀਵਿਧੀਆਂ ਨਾਲ ਦੱਸਿਆ ਜਾ ਰਿਹਾ ਹੈ।

ਘਟਨਾ ਦੇ ਗਵਾਹਾਂ ਦੇ ਅਨੁਸਾਰ ਹਮਲਾਵਰ ਬਿਨਾਂ ਕਿਸੇ ਗੱਲਬਾਤ ਦੇ ਫਾਇਰਿੰਗ ਕਰਨ ਲੱਗ ਪਏ। ਕਰੀਬ 4 ਤੋਂ 5 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ‘ਚੋਂ 3 ਗੋਲੀਆਂ ਮਨਜੀਤ ਸਿੰਘ ਨੂੰ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ 7 ਤੋਂ 8 ਲੋਕ ਮੌਕੇ ‘ਤੇ ਮੌਜੂਦ ਸਨ। ਮਨਜੀਤ ਸਿੰਘ ਦੇ ਪਰਿਵਾਰ ਵਿੱਚ 4 ਛੋਟੇ ਬੱਚੇ ਹਨ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande