ਪੰਜਾਬ ‘ਚ ਕਿਸਾਨਾਂ ਦਾ ਅੱਜ 18 ਜ਼ਿਲ੍ਹਿਆਂ ਵਿੱਚ ਰੇਲ ਰੋਕੋ ਅੰਦੋਲਨ, ਦੁਪਹਿਰ 12 ਤੋਂ 4 ਵਜੇ ਤੱਕ ਚੱਕਾ ਜਾਮ
ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)| ਪੰਜਾਬ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਦਾ ਗੁੱਸਾ ਵੱਧ ਗਿਆ ਹੈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਰੇਲ ਪਟੜੀਆਂ ‘ਤੇ
ਰੇਲ ਪਟੜੀ ’ਤੇ ਬੈਠੇ ਕਿਸਾਨਾਂ ਦੀ ਫਾਈਲ ਫੋਟੋ।


ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)|

ਪੰਜਾਬ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਦਾ ਗੁੱਸਾ ਵੱਧ ਗਿਆ ਹੈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਰੇਲ ਪਟੜੀਆਂ ‘ਤੇ ਬੈਠ ਕੇ ਟ੍ਰੇਨਾਂ ਦੀ ਆਵਾਜਾਈ ਨੂੰ ਰੋਕਣਗੇ।

ਇਹ ਅੰਦੋਲਨ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕੀਤਾ ਜਾ ਰਿਹਾ ਹੈ। ਕਿਸਾਨ ਨੇਤਾਵਾਂ ਨੇ ਸਾਫ ਕਿਹਾ ਹੈ ਕਿ ਜਦ ਤੱਕ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਤੇਜ਼ ਨਹੀਂ ਕੀਤੀ ਜਾਂਦੀ, ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।

ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਖਰੀਦ ਵਿੱਚ ਦੇਰੀ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਕਈ ਦਿਨਾਂ ਤੋਂ ਆਪਣੀ ਫਸਲ ਨਾਲ ਉਡੀਕ ਕਰ ਰਹੇ ਹਨ। ਜਗਰਾਓਂ ਵਿੱਚ ਹੋਈ ਮਹਾਪੰਚਾਇਤ ਤੋਂ ਬਾਅਦ ਕਿਸਾਨ ਨੇਤਾਵਾਂ ਨੇ ਚੇਤਾਵਨੀ ਦਿੱਤੀ ਕਿ ਨਮੀ ਦੇ ਨਾਂਅ ‘ਤੇ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮਾਮਲੇ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੱਸਿਆ ਦੇ ਹੱਲ ਲਈ ਭਾਰਤੀ ਖਾਦ ਨਿਗਮ (ਐਫਸੀਆਈ) ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਐਫਸੀਆਈ ਨੇ ਵੀ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਕਣਕ ਖਰੀਦ ਲਈ ਮਾਪਦੰਡਾਂ ਵਿੱਚ ਛੂਟ ਦਿੱਤੀ ਹੈ। ਕਿਸਾਨ ਅੰਦੋਲਨ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਦੀ ਸੰਭਾਵਨਾ ਹੈ, ਹਾਲਾਂਕਿ ਸਥਾਨਕ ਪੱਧਰ ‘ਤੇ ਸਮਾਂ ਵੱਧ ਸਕਦਾ ਹੈ। ਇਸ ਦੌਰਾਨ ਪੰਜਾਬ ਰਾਹੀਂ ਗੁਜ਼ਰਨ ਵਾਲੀਆਂ ਕਈ ਲੰਬੀ ਦੂਰੀ ਦੀਆਂ ਟ੍ਰੇਨਾਂ ਪ੍ਰਭਾਵਿਤ ਹੋਣਗੀਆਂ, ਜਿਸ ਨਾਲ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande