ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ : ਵਿਧਾਇਕ ਸਵਨਾ
ਫਾਜ਼ਿਲਕਾ, 17 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲਾਂ ਦੇ ਅਧਿਆਪਕਾਂ ਨੂੰ ਦੇਸ਼ ਵਿਦੇਸ਼ ਤੋਂ ਵਧੀਆ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਸਾਡੇ ਮਨੁੱਖੀ ਸ਼ਕਤੀ ਦੇ ਹੁਨਰ ਵਿੱਚ
ਉਦਘਾਟਨ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਵਨਾ ਅਤੇ ਹੋਰ


ਫਾਜ਼ਿਲਕਾ, 17 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲਾਂ ਦੇ ਅਧਿਆਪਕਾਂ ਨੂੰ ਦੇਸ਼ ਵਿਦੇਸ਼ ਤੋਂ ਵਧੀਆ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਸਾਡੇ ਮਨੁੱਖੀ ਸ਼ਕਤੀ ਦੇ ਹੁਨਰ ਵਿੱਚ ਹੋਰ ਵਾਧਾ ਹੋਵੇ ਅਤੇ ਸਾਡੇ ਅਧਿਆਪਕ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 67 ਲੱਖ ਦੀ ਲਾਗਤ ਨਾਲ ਪਿੰਡ ਘੂਰਕਾ ਅਤੇ ਲੱਖੇ ਕੇ ਉਤਾੜ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਇੰਟ੍ਰੈਕਟਿਵ ਟੀਵੀ ਪੈਨਲ, ਨਵੇਂ ਫਰਨੀਚਰ, ਨਵੇਂ ਕਮਰੇ ਅਤੇ ਨਵੀਆਂ ਬਣਾਈਆਂ ਗਈਆਂ ਚਾਰ ਦੀਵਾਰੀਆਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਸਵਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸਰਹੱਦੀ ਪਿੰਡਾਂ ਦੇ ਸਕੂਲ ਅਣਗੌਲੇ ਸਨ, ਪਰ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡਾਂ ਤੱਕ ਸਿੱਖਿਆ ਕ੍ਰਾਂਤੀ ਦੀ ਲੋਅ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਦੀ ਬਿਹਤਰੀ ਲਈ ਹੋਰ ਗ੍ਰਾਂਟਾਂ ਵੀ ਦਿੱਤੀਆਂ ਜਾਣਗੀਆਂ। ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਪ੍ਰਮੁੱਖ ਖੇਤਰ ਹਨ।

ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ, ਖਾਸ ਕਰਕੇ ਕੁੜੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਸਹੂਲਤਾਂ ਦੇ ਪੱਖੋਂ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ, ਇਸਦੇ ਲਈ ਪੰਜਾਬ ਸਰਕਾਰ ਸਕੂਲਾਂ ਅੰਦਰ ਬਿਹਤਰ ਬੁਨਿਆਦੀ ਢਾਚਾ ਸਥਾਪਿਤ ਕਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande