ਬਸਪਾ ਵੱਲੋਂ ਗੜਸ਼ੰਕਰ ’ਚ ਧਰਨਾ ਪ੍ਰਦਰਸ਼ਨ ਅੱਜ
ਗੜਸ਼ੰਕਰ, 18 ਅਪ੍ਰੈਲ (ਹਿੰ.ਸ.)। ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ’ਚ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਗੜਸ਼ੰਕਰ ’ਚ ਐੱਸ.ਪੀ ਦਫਤਰ ਸਾਹਮਣੇ ਵਿਸ਼ਾਲ ਧ
ਡਾ. ਅਵਤਾਰ ਸਿੰਘ ਕਰੀਮਪੁਰੀ


ਗੜਸ਼ੰਕਰ, 18 ਅਪ੍ਰੈਲ (ਹਿੰ.ਸ.)। ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ’ਚ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਗੜਸ਼ੰਕਰ ’ਚ ਐੱਸ.ਪੀ ਦਫਤਰ ਸਾਹਮਣੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿੰਡ ਨੂਰਪੁਰ ਜੱਟਾਂ ’ਚ ਬੀਤੀ 30 ਮਾਰਚ ਦੀ ਰਾਤ ਨੂੰ ਅਣਪਛਾਤੇ ਤੱਤਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਸੀ, ਜਿਸਦੇ ਵਿਰੋਧ ’ਚ ਬਸਪਾ ਵੱਲੋਂ ਉਦੋਂ ਤੋਂ ਹੀ ਪੱਕਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਡਾ. ਕਰੀਮਪੁਰੀ ਨੇ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਲਈ ਪੰਜਾਬ ਦੀ ਆਮ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹਨ ਕਿਉਂਕਿ ਦੋਨੋਂ ਸਰਕਾਰਾਂ ਨੇ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਦੇ ਲਈ ਕੋਈ ਪ੍ਰਬੰਧ ਨਹੀਂ ਕੀਤੇ। ਕਾਂਗਰਸ ਅਤੇ ਅਕਾਲੀ ਦੰਦਾਂ ਥੱਲੇ ਜੀਭ ਲੈ ਕੇ ਸੁੱਤੇ ਪਏ ਹਨ। ਡਾ. ਅੰਬੇਡਕਰ ਵਿਰੋਧੀ ਰਾਜਨੀਤਿਕ ਦਲਾਂ ਦੇ ਚਿਹਰੇ ਬੇਨਕਾਬ ਹੋ ਗਏ ਹਨ। ਡਾ. ਅੰਬੇਡਕਰ ਦੇ ਪੈਰੋਕਾਰ ਆਪਣੀ ਸ਼ਕਤੀ ਦੇ ਬਲ ’ਤੇ ਡਾ. ਅੰਬੇਡਕਰ ਸਾਹਿਬ ਦੇ ਸਨਮਾਨ ਦੀ ਲੜਾਈ ਲੜ ਰਹੇ ਹਨ। ਦੋਸ਼ੀਆਂ ਦੀ ਗ੍ਰਿਫਤਾਰ ਤੱਕ ਬਹੁਜਨ ਸਮਾਜ ਪਾਰਟੀ ਅੰਦੋਲਨ ਜਾਰੀ ਰੱਖੇਗੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸਰਕਾਰ ਡਾ. ਅੰਬੇਡਕਰ ਸਾਹਿਬ ਅਤੇ ਹੋਰ ਬਹੁਜਨ ਸਮਾਜ ਦੇ ਮਹਾਂਪੁਰਸ਼ਾਂ ਦੇ ਬੁੱਤਾਂ ਦੀ ਸੁਰੱਖਿਆ ਦਾ ਪ੍ਰਬੰਧ ਯਕੀਨੀ ਬਣਾਏ।

ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਜ਼ਿੰਮੇਵਾਰੀਆਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ। ਇਨਸਾਫ ਲਈ ਇਹ ਲੜਾਈ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਅੰਦੋਲਨ ਨੂੰ ਮਜ਼ਬੂਤ ਬਣਾਓ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande