‘ਆਪ’ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਡਾ. ਚੱਬੇਵਾਲ
ਹੁਸ਼ਿਆਰਪੁਰ, 18 ਅਪ੍ਰੈਲ (ਹਿੰ.ਸ.)। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਨੇੜਲੇ ਪਿੰਡ ਬਿਛੋਹੀ ਦੇ ਸਰਕਾਰੀ ਹਾਈ ਸਕੂਲ ਵਿਖੇ ਨਵੀਂ ਬਣੀ ਲਾਇਬ੍ਰੇਰੀ, ਸਾਇੰਸ ਲੈਬ ਅਤੇ ਨਵੇਂ ਬਣਾਏ ਕਲਾਸ ਰੂਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾ
ਨਵੀਂ ਬਣੀ ਲਾਇਬ੍ਰੇਰੀ ਦਾ ਨਿਰੀਖਣ ਕਰਦੇ ਵਿਧਾਇਕ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ


ਹੁਸ਼ਿਆਰਪੁਰ, 18 ਅਪ੍ਰੈਲ (ਹਿੰ.ਸ.)। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਨੇੜਲੇ ਪਿੰਡ ਬਿਛੋਹੀ ਦੇ ਸਰਕਾਰੀ ਹਾਈ ਸਕੂਲ ਵਿਖੇ ਨਵੀਂ ਬਣੀ ਲਾਇਬ੍ਰੇਰੀ, ਸਾਇੰਸ ਲੈਬ ਅਤੇ ਨਵੇਂ ਬਣਾਏ ਕਲਾਸ ਰੂਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ।

ਸਰਕਾਰੀ ਹਾਈ ਸਕੂਲ ਪਿੰਡ ਬਿਛੋਹੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ, 9 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਾਇੰਸ ਲੈਬੋਰਟਰੀ ਅਤੇ 7.55 ਲੱਖ ਰੁਪਏ ਦੇ ਖਰਚ ਨਾਲ ਬਣਿਆ ਐਡੀਸ਼ਨਲ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਵੇਲੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਇਕ ਲੱਖ ਤੋਂ ਵੱਧ ਡੈਸਕ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸੁਖਾਲੇ ਢੰਗ ਨਾਲ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਬਿਛੋਹੀ ਸਕੂਲ ਵਿਖੇ 5 ਨਵੇਂ ਕੰਪਿਊਟਰ ਅਤੇ 2 ਡਿਜ਼ਟਲ ਸਕਰੀਨਾਂ ਵੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ।

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਸਬੰਧੀ ਹਰ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਧੁਨਿਕ ਢੰਗ ਨਾਲ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਅਤੇ ਕੰਪਿਊਟਰ ਲੈਬਾਂ ਦੀ ਸਥਾਪਤੀ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਟਰੇਨਿੰਗ ਲਈ ਵੱਖ-ਵੱਖ ਮੁਲਕਾਂ ਵਿਚ ਭੇਜਿਆ ਜਾ ਰਿਹਾ ਹੈ ਜਿਸ ਨਾਲ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਲੋਬਲ ਪੱਧਰ ਦੇ ਸਿੱਖਿਆ ਸਿਸਟਮ ਅਤੇ ਤਕਨੀਕਾਂ ਬਾਰੇ ਜਾਣੂ ਕਰਵਾ ਸਕਣ। ਇਸ ਮੌਕੇ ਸਕੂਲ ਪ੍ਰਿੰਸੀਪਲ, ਸਟਾਫ਼, ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ ਜਿਨ੍ਹਾਂ ਨੇ ਡਾ. ਇਸ਼ਾਂਕ ਕੁਮਾਰ ਨਾਲ ਗੱਲਬਾਤ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande